ਨੇੜ੍ਹਲੇ ਪਿੰਡ ਲਹਿਲ ਕਲਾਂ ਵਿੱਚ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ 28 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਚੈਨਾ ਸਿੰਘ ਨੂੰ ਘਰ ਵਿੱਚ ਦੋ ਅਣਪਛਾਤੇ ਹੱਤਿਆਰਾਂ ਨੇ ਗੋਲੀਆਂ ਨਾਲ ਭੁੰਨ ਕੇ ਮਾਰ ਦਿੱਤਾ। ਘਟਨਾ ਰਾਤ ਕਰੀਬ 2 ਵਜੇ ਦੀ ਦੱਸੀ ਗਈ ਹੈ।
ਜਾਣਕਾਰੀ ਅਨੁਸਾਰ, ਘਟਨਾ ਦੇ ਸਮੇਂ ਗੁਰਪ੍ਰੀਤ ਸਿੰਘ ਦੇ ਘਰ ਦਾ ਕੁੱਤਾ ਭੌਂਕ ਰਿਹਾ ਸੀ, ਜਿਸ ਤੇ ਉਹ ਉਸਨੂੰ ਕਮਰੇ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸੇ ਸਮੇਂ ਦੋ ਵਿਅਕਤੀਆਂ ਨੇ ਤਿੰਨ ਰਾਊਂਡ ਫਾਇਰ ਕੀਤੇ, ਜਿਸ ਵਿੱਚੋਂ ਦੋ ਗੋਲੀਆਂ ਸਿੱਧੀਆਂ ਉਸਦੀ ਪੁੜਪੜੀ ‘ਚ ਲੱਗੀਆਂ। ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।
ਥਾਣਾ ਲਹਿਰਾ ਅਤੇ ਡੀਐਸਪੀ ਰਣਬੀਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਤਫਤੀਸ਼ ਸ਼ੁਰੂ ਕਰ ਦਿੱਤੀ। ਪੁਲਿਸ ਵੱਖ-ਵੱਖ ਥਿਓਰੀਆਂ ਤੇ ਕੰਮ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਅਣਪਛਾਤੇ ਹੱਤਿਆਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਲਾਸ਼ ਮੂਨਕ ਸਿਵਲ ਹਸਪਤਾਲ ਭੇਜੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਹਾਲੇ ਤੱਕ ਘਟਨਾ ਦੇ ਪਿਛੋਕੜ ਅਤੇ ਕਾਰਨਾਂ ਦਾ ਸਪਸ਼ਟ ਪਤਾ ਨਹੀਂ ਲੱਗ ਸਕਿਆ।
Youth Shot Dead By Two Unidentified Assailants In His House In Lehal Kalan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)