ਮੰਗਲਵਾਰ ਅੱਧੀ ਰਾਤ ਨੇੜਲੇ ਪਿੰਡ ਲਹਿਲ ਕਲਾਂ ਵਿੱਚ ਦੋ ਨਕਾਬਪੋਸ਼ ਹਮਲਾਵਰਾਂ ਨੇ ਘਰ ਵਿੱਚ ਦਾਖਲ ਹੋ ਕੇ 28 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਬੱਬੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਿਰਫ਼ ਛੇ ਘੰਟਿਆਂ ਅੰਦਰ ਮਾਮਲੇ ਦੇ ਮਾਸਟਰਮਾਈਂਡ ਵਜੋਂ ਮ੍ਰਿਤਕ ਦੇ ਸਾਲੇ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਪਰਿਵਾਰਕ ਮੈਂਬਰਾਂ ਮੁਤਾਬਕ ਰਾਤ ਕਰੀਬ ਦੋ ਵਜੇ ਘਰ ਦਾ ਕੁੱਤਾ ਅਚਾਨਕ ਭੌਂਕਣ ਲੱਗਿਆ। ਕੁੱਤੇ ਦੀ ਆਵਾਜ਼ ਸੁਣ ਕੇ ਗੁਰਪ੍ਰੀਤ ਕਮਰੇ ਤੋਂ ਬਾਹਰ ਨਿਕਲਿਆ ਤਾਂ ਪਹਿਲਾਂ ਹੀ ਘਰ ਅੰਦਰ ਘੁੱਸ ਚੁੱਕੇ ਦੋ ਨਕਾਬਪੋਸ਼ਾਂ ਨੇ ਉਸ ’ਤੇ ਤਿੰਨ ਰਾਊਂਡ ਫਾਇਰ ਕਰ ਦਿੱਤੇ। ਦੋ ਗੋਲੀਆਂ ਉਸਦੇ ਸਿਰ ਵਿੱਚ ਲੱਗੀਆਂ ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
ਸੂਚਨਾ ਮਿਲਣ ’ਤੇ ਡੀਐਸਪੀ ਲਹਿਰਾ ਰਣਬੀਰ ਸਿੰਘ ਅਤੇ ਥਾਣਾ ਮੁਖੀ ਮਨਪ੍ਰੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਗੁਰਪ੍ਰੀਤ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ, ਜਿਸ ਕਾਰਨ ਉਸਦਾ ਸਾਲਾ ਹਰਮਨਦੀਪ ਸਿੰਘ ਵਾਸੀ ਤਲਵਾੜਾ (ਹਰਿਆਣਾ) ਨਾਰਾਜ਼ ਸੀ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ ਪ੍ਰੇਮ ਵਿਆਹ ਦੀ ਰੰਜਿਸ਼ ਕਾਰਨ ਹਰਮਨਦੀਪ ਨੇ ਹੀ ਇਸ ਕਤਲ ਦੀ ਸਾਜ਼ਿਸ਼ ਰਚੀ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹੋਰ ਨਕਾਬਪੋਸ਼ਾਂ ਦੀ ਭਾਲ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
Young Man Shot Dead In Lehal Kalan Mastermind Arrested Angry Over Love Marriage
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)