ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਜਲੰਧਰ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਦੇ ਸਾਹਮਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਲਗਾਏ ਗੰਭੀਰ ਦੋਸ਼ਾਂ ਨੂੰ ਦੇਖਦਿਆਂ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇ ਦੋਸ਼ ਸੱਚੇ ਹਨ ਤਾਂ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜੇ ਇਹ ਦੋਸ਼ ਬੇਬੁਨਿਆਦ ਹਨ ਤਾਂ ਕਮੇਟੀ ਨੂੰ ਗਿਆਨੀ ਰਘਬੀਰ ਸਿੰਘ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਕੇਸ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪਰਸਤੀ ਹੇਠ ਸੁਣਿਆ ਜਾਵੇ ਅਤੇ ਜਥੇਦਾਰ ਤੁਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾ ਕੇ ਅਗਲੀ ਕਾਰਵਾਈ ਕਰਨ।
ਸਰਨਾ ਨੇ ਕਿਹਾ ਕਿ ਪ੍ਰੈੱਸ ਕਾਨਫਰੰਸ ਵਿੱਚ ਦਿੱਤਾ ਗਿਆ ਬਿਆਨ ਸੋਸ਼ਲ ਮੀਡੀਆ ’ਤੇ ਲੋਕਾਂ ਵਿਚ ਗਲਤ ਧਾਰਣਾ ਪੈਦਾ ਕਰ ਰਿਹਾ ਹੈ, ਜੋ ਇੱਕ ਧਾਰਮਿਕ ਸ਼ਖਸੀਅਤ ਲਈ ਸਹਿਣਯੋਗ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਬਿਆਨ ਪੜ੍ਹਨ ਤੋਂ ਪਹਿਲਾਂ ਆਪਣੇ ਅਹੁਦੇ ਦੇ ਅਧਿਕਾਰਾਂ ਦੀ ਵਰਤੋਂ ਕਰਕੇ ਮਾਮਲੇ ਨੂੰ ਸੁਲਝਾਉਣਾ ਚਾਹੀਦਾ ਸੀ, ਨਾ ਕਿ ਸਿਆਸੀ ਸਾਜਿਸ਼ ਦੇ ਤਹਿਤ ਪ੍ਰੈੱਸ ਕਾਨਫਰੰਸ ਕਰਨੀ ਚਾਹੀਦੀ ਸੀ।
Giani gurmukh singh the chief granthi of sri akal takht sahib reacted to the statement made by giani raghbir singh
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)