ਭਾਸ਼ਾ ਵਿਭਾਗ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤਾ ਗਿਆ ਕਵੀ ਦਰਬਾਰ

20/02/2026 | Public Times Bureau | Panjab

ਭਾਸ਼ਾ ਵਿਭਾਗ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਹਾੜੇ ਨੂੰ ਸਮਰਪਿਤ, ਸਰਕਾਰੀ ਐਸ.ਸੀ.ਡੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਵਿਦਿਆਰਥੀਆਂ ਅਤੇ ਸਾਹਿਤ-ਪ੍ਰੇਮੀਆਂ ਵਿੱਚ ਭਾਸ਼ਾਈ ਚੇਤਨਾ ਦਾ ਪਸਾਰ ਕਰਨਾ ਸੀ।
ਜ਼ਿਲਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੌਮਾਂਤਰੀ ਮਾਂ-ਬੋਲੀ ਦਿਹਾੜੇ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਨੇਕ ਤਰ੍ਹਾਂ ਦੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਲੁਧਿਆਣਾ ਵਿਖੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।
ਸਮਾਗਮ ਦੇ ਆਰੰਭ ਵਿੱਚ ਨਿਰਦੇਸ਼ਕ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਮਾਂ-ਬੋਲੀ ਦੀ ਚੜਦੀਕਲਾ ਪ੍ਰਤੀ ਅਵੇਸਲਾਪਣ ਛੱਡ ਕੇ ਸੁਚੇਤ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਦੁਨੀਆਂ ਦੇ ਅਨੇਕ ਦੇਸ਼ਾਂ ਨੇ ਆਪਣੀ ਮਾਂ-ਬੋਲੀ ਦੀ ਵਰਤੋਂ ਨਾਲ਼ ਆਪਣੇ ਮੁਲਕਾਂ ਨੂੰ ਤਰੱਕੀ ਦੇ ਰਾਹ ਤੋਰਿਆ ਹੈ ਤਾਂ ਪੰਜਾਬੀ ਵੀ ਅਜਿਹਾ ਕਰ ਸਕਦੇ ਹਨ।
ਪ੍ਰਿੰਸੀਪਲ ਡਾ.ਗੁਰਸ਼ਰਨ ਜੀਤ ਸਿੰਘ ਸੰਧੂ ਨੇ ਵੀ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ ’ਤੇ ਮਾਣ ਕਰਨਾ ਚਾਹੀਦਾ ਹੈ ਅਤੇ ਨਾਲ ਨਾਲ ਉਨ੍ਹਾਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਮਿਲ ਕੇ ਯਤਨ ਕਰਨ ਦਾ ਸੁਨੇਹਾ ਵੀ ਦਿੱਤਾ। ਉਹਨਾਂ ਮਾਤ ਭਾਸ਼ਾ ਸਬੰਧੀ ਵਿਚਾਰ ਦਿੰਦਿਆ ਕਿਹਾ ਕਿ ਭਾਸ਼ਾ ਦਾ ਸਬੰਧ ਸਾਡੀ ਹੋਂਦ ਅਤੇ ਹਸਤੀ ਨਾਲ ਹੈ। ਉਨ੍ਹਾਂ ਮਾਂ ਬੋਲੀ ਨੂੰ ਵਿਗਿਆਨ ਦੀ ਬੋਲੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਜ਼ਿਲਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਲਈ ਭਾਸ਼ਾ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਵਰਣਨ ਕੀਤਾ।ਸਮਾਗਮ ਵਿੱਚ ਰਾਮ ਸਿੰਘ, ਤ੍ਰੈਲੋਚਨ ਲੋਚੀ, ਜਗਵਿੰਦਰ ਜੋਧਾ, ਮੁਕੇਸ਼ ਆਲਮ, ਕੋਮਲਦੀਪ, ਮਨਦੀਪ ਲੁਧਿਆਣਾ, ਪ੍ਰੋ ਮਨਦੀਪ ਔਲਖ, ਪ੍ਰੋ ਇਰਾਦੀਪ ਕਵੀਆਂ ਨੇ ਹਾਜ਼ਰੀ ਭਰੀ ਅਤੇ ਆਪਣੀਆਂ ਕਾਵਿ ਰਚਨਾਵਾਂ ਪੇਸ਼ ਕੀਤੀਆਂ ਅਤੇ ਮਾਂ ਬੋਲੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ।
ਮੰਚ ਸੰਚਾਲਨ ਦੀ ਭੂਮਿਕਾ ਪ੍ਰੋ ਸਤਨਾਮ ਵਾਹਿਦ ਨੇ ਨਿਭਾਈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋ ਗੀਤਾਂਜਲੀ ਨੇ ਇਸ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸਖਸ਼ੀਅਤਾਂ ਅਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਦੇ ਸਮੂਹ ਅਧਿਆਪਕ ਸਹਿਬਾਨ ਅਤੇ ਵਿਦਿਆਰਥੀ ਵੀ ਮੌਜੂਦ ਸਨ।

Kavi Darbar Organized By Language Department Dedicated To International Mother Language Day


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App