ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ॥੧॥ ਰਹਾਉ॥ ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ॥੧॥ ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫
Goojaree Fifth Mehl You Never Focused Your Consciousness On The Lord
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)