ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਛੇਹਰਟਾ ਇਲਾਕੇ ਵਿੱਚ ਇੱਕ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ। ਪੁਲਿਸ ਸਟੇਸ਼ਨ ਛੇਹਰਟਾ ਦੀ ਟੀਮ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੋਂ ਇਕ ਮੁਲਜ਼ਮ ਰਾਣਾ ਪ੍ਰਤਾਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਜਾਂਚ ਵਿੱਚ ਸਾਹਮਣੇ ਆਇਆ ਕਿ ਕਿਰਾਏ ਦੇ ਮਕਾਨ ਵਿੱਚ ਕੇਂਦਰ ਬਿਨਾਂ ਕਿਸੇ ਸਰਕਾਰੀ ਇਜਾਜ਼ਤ ਦੇ ਚਲਾਇਆ ਜਾ ਰਿਹਾ ਸੀ ਅਤੇ ਇੱਥੇ ਨੌਜਵਾਨਾਂ ਨੂੰ ਰੱਖ ਕੇ ਉਨ੍ਹਾਂ ਦੇ ਪਰਿਵਾਰੀਆਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ ਸੀ। ਮੌਕੇ ‘ਤੇ ਕੋਈ ਵੀ ਅਧਿਕਾਰਤ ਡਾਕਟਰ ਜਾਂ ਮੈਡੀਕਲ ਸਹੂਲਤ ਮੌਜੂਦ ਨਹੀਂ ਸੀ।
ਕਾਰਵਾਈ ਦੌਰਾਨ 15 ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ ਅਤੇ ਤੁਰੰਤ ਸਿਵਲ ਸਰਜਨ ਅਤੇ ਡਾਕਟਰਾਂ ਦੀ ਟੀਮ ਅਤੇ ਐਂਬੂਲੈਂਸ ਦੀ ਸਹਾਇਤਾ ਨਾਲ ਸਾਰੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਸੰਚਾਲਕ ਕੋਲ ਨਾ ਕੋਈ ਲਾਇਸੈਂਸ ਸੀ ਅਤੇ ਨਾ ਹੀ ਕਿਸੇ ਕਿਸਮ ਦੀ ਕਾਨੂੰਨੀ ਇਜਾਜ਼ਤ। ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿੱਚ ਹੋਰ ਛਾਪਿਆਂ ਦੀ ਯੋਜਨਾ ਬਣਾਈ ਜਾ ਰਹੀ ਹੈ।
Amritsar Police Busts Illegal Drug De addiction Centre In Chheharta Frees 15 Youth
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)