ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਮਾੜੀ ਹਾਲਤ ਦੇ ਨੋਟਿਸ ‘ਚ ਆਉਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਨਵੀਂ ਇਮਾਰਤ ਬਣਾਉਣ ਦੇ ਤੁਰੰਤ ਹੁਕਮ ਦਿੱਤੇ ਹਨ। ਸਕੂਲ ਵਿਭਾਗ ਨੂੰ ਲੋੜੀਂਦੇ ਕਦਮ ਚੁੱਕਣ ਅਤੇ ਛੇ ਮਹੀਨਿਆਂ ਵਿੱਚ ਨਵੀਂ ਇਮਾਰਤ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਕੋਈ ਰਾਜਨੀਤਿਕ ਬਿਆਨ ਨਹੀਂ, ਬਲਕਿ ਮੇਰੀ ਨਿੱਜੀ ਗਰੰਟੀ ਹੈ ਕਿ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਤਿਆਰ ਹੋ ਜਾਵੇਗੀ ਅਤੇ ਉਹ ਇਸਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਦੀ ਹਾਲਤ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਵਾਈ ਕਾਰਨ ਖਸਤਾ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸੈਂਕੜੇ ਸਕੂਲਾਂ ਦੀ ਨੁਹਾਰ ਬਦਲੀ ਕਰ ਚੁੱਕੀ ਹੈ ਅਤੇ ਇਹ ਕਾਰਜ ਜ਼ੋਰ-ਸ਼ੋਰਾਂ ਨਾਲ ਜਾਰੀ ਹੈ।
ਸਿੱਖਿਆ ਮੰਤਰੀ ਨੇ ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਨੂੰ ਆਪਣੀ ਜ਼ਿੰਮੇਵਾਰੀ ਵਜੋਂ ਦੱਸਿਆ ਅਤੇ ਕਿਹਾ ਕਿ ਇਹ ਸਿਰਫ਼ ਦਾਅਵਿਆਂ ਦਾ ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ।
Education Minister S Harjot Singh Bains Takes Immediate Action On Notice Of Poor Condition Of School Assures Personal Supervision
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)