ਰਾਜਪੁਰਾ ਰੇਲਵੇ ਸਟੇਸ਼ਨ ਦੇ ਨੇੜੇ ਬੀਤੇ ਦਿਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਵਿਅਕਤੀ ਕੋਲੋਂ ਸ੍ਰੀ ਗੁਟਕਾ ਸਾਹਿਬ ਬਰਾਮਦ ਹੋਏ, ਜਿਨ੍ਹਾਂ ਦੇ ਪੰਨੇ ਫਟੇ ਹੋਏ ਸਨ। ਇਸ ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਫੈਲ ਗਿਆ ਅਤੇ ਮੌਕੇ 'ਤੇ ਹੰਗਾਮਾ ਸ਼ੁਰੂ ਹੋ ਗਿਆ।
ਚਸ਼ਮਦੀਦਾਂ ਦੇ ਬਿਆਨ ਮੁਤਾਬਕ, ਕਈ ਲੋਕ ਗੁੱਸੇ ਵਿੱਚ ਆ ਕੇ ਕਥਿਤ ਮੁਲਜ਼ਮ ਦੀ ਕੁੱਟਮਾਰ ਵੀ ਕੀਤੀ। ਮੁਲਜ਼ਮ ਨੂੰ ਰਾਜਪੁਰਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ (ਧਾਰਾ 295-A) ਅਤੇ ਚੋਰੀ (ਧਾਰਾ 379) ਦੇ ਤਹਿਤ ਮੁਕੱਦਮਾ ਦਰਜ ਕਰਕੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ।
ਮੁਲਜ਼ਮ ਦੀ ਪਛਾਣ ਲੱਕੀ (ਨਿਵਾਸੀ ਮਿਰਚ ਮੰਡੀ, ਰਾਜਪੁਰਾ) ਵਜੋਂ ਕੀਤੀ ਗਈ ਹੈ। ਪੁਲਿਸ ਜਾਂਚ ਦੌਰਾਨ ਇਹ ਜਾਣਕਾਰੀਆਂ ਮਿਲੀਆਂ ਕਿ ਲੱਕੀ ਇੱਕ ਗੁਰਸਿੱਖ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ। ਉਸ ਦਾ ਇਲਾਜ ਚੱਲ ਰਿਹਾ ਹੈ।
ਐੱਸ.ਐੱਚ.ਓ. ਗੁਰਸੇਵਕ ਸਿੰਘ ਨੇ ਦੱਸਿਆ ਕਿ ਬਰਾਮਦ ਸ੍ਰੀ ਗੁਟਕਾ ਸਾਹਿਬ ਨੂੰ ਪੁਲਿਸ ਵੱਲੋਂ ਸਤਿਕਾਰ ਦੇ ਨਾਲ ਗੁਰਦੁਆਰਾ ਬਾਬਾ ਸੰਗਤ ਸਿੰਘ ਵਿੱਚ ਸੁਸ਼ੋਭਿਤ ਕਰ ਦਿੱਤਾ ਗਿਆ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਕਾਨੂੰਨ ਆਪਣੇ ਹੱਥ ਵਿੱਚ ਨਾ ਲਿਆ ਜਾਵੇ। ਜਾਂਚ ਹਰ ਪੱਖ ਤੋਂ ਚੱਲ ਰਹੀ ਹੈ ਕਿ ਇਹ ਘਟਨਾ ਕਿਸ ਹਾਲਾਤਾਂ ਵਿੱਚ ਵਾਪਰੀ।
Desecration Of Sri Gutka Sahib In Rajpura Accusations Leveled Against A Young Man From A Gursikh Family Police Arrested Him
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)