ਜਲੰਧਰ ਰੋਡ ਸਥਿਤ ਪਟੇਲ ਨਗਰ ਵਿੱਚ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਇਕ ਹੈਂਡਲੂਮ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਚੋਰਾਂ ਨੇ ਘਰ ਦੀ ਖਿੜਕੀ ਦੀ ਗਰਿੱਲ ਤੋੜ ਕੇ ਅੰਦਰ ਪ੍ਰਵੇਸ਼ ਕੀਤਾ ਅਤੇ ਅਲਮਾਰੀ ਦਾ ਤਾਲਾ ਤੋੜ ਕੇ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਅਤੇ ਲਗਭਗ 20 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦਾ ਇਕ ਮੈਂਬਰ ਗੰਭੀਰ ਰੂਪ ਵਿੱਚ ਬਿਮਾਰ ਹੋਣ ਕਾਰਨ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹੈ। ਇਸ ਕਾਰਨ ਪੂਰਾ ਪਰਿਵਾਰ ਦੇਰ ਰਾਤ ਘਰ ਤੋਂ ਬਾਹਰ ਸੀ ਅਤੇ ਮਕਾਨ ਨੂੰ ਤਾਲਾ ਲੱਗਾ ਹੋਇਆ ਸੀ, ਜਿਸ ਦਾ ਫਾਇਦਾ ਚੋਰਾਂ ਨੇ ਚੁੱਕ ਲਿਆ।
ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਕੋਠੀ ਮਾਲਕ ਸੁਮਿਤ ਪ੍ਰਕਾਸ਼ ਮੋਗਲਾ ਪੇਸ਼ੇ ਤੋਂ ਹੈਂਡਲੂਮ ਵਪਾਰੀ ਹਨ। ਉਨ੍ਹਾਂ ਦਾ ਬੇਟਾ ਬਿਮਾਰ ਹੋਣ ਕਰਕੇ ਲੁਧਿਆਣਾ ਦੇ ਡੀਐਮਸੀ ਵਿੱਚ ਦਾਖ਼ਲ ਹੈ ਅਤੇ ਪੂਰਾ ਪਰਿਵਾਰ ਉੱਥੇ ਮੌਜੂਦ ਸੀ। ਇਸ ਮੌਕੇ ਦਾ ਲਾਭ ਲੈ ਕੇ ਚੋਰਾਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਜਾਂਚ ਅਧਿਕਾਰੀ ਏਐਸਆਈ ਮੰਗਲ ਸਿੰਘ ਦੀ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਲਾਕੇ ਦੀਆਂ ਸੀਸੀਟੀਵੀ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
Handloom Merchant s House Robbed In Patel Nagar Thieves Flee With Cash And Gold Worth Lakhs
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)