ਰੇਲ ਯਾਤਰੀਆਂ ਲਈ ਵੱਡੀ ਰਾਹਤ: ਚੋਰੀਆਂ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 3 ਮੈਂਬਰ ਹਥਿਆਰਾਂ ਸਮੇਤ ਕਾਬੂ

25/02/2026 | Public Times Bureauਪਠਾਨਕੋਟ ਵਿੱਚ ਰੇਲਵੇ ਪੁਲਿਸ ਨੇ ਚੋਰੀ ਦੀਆਂ ਵਾਰਦਾਤਾ | Panjab

ਪਠਾਨਕੋਟ ਵਿੱਚ ਰੇਲਵੇ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ ਕਰਦਿਆਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਤੋਂ ਚੋਰੀ ਦੇ 3 ਮੋਬਾਈਲ ਫੋਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ।
ਜੀਆਰਪੀ ਪੁਲਸ ਥਾਣਾ ਦੇ ਐੱਸਐੱਚਓ ਅਸ਼ੋਕ ਕੁਮਾਰ ਦੇ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 5 ਵਿਅਕਤੀਆਂ ਨੇ ਮਿਲ ਕੇ ਰੇਲ ਗੱਡੀਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਨ ਲਈ ਗਿਰੋਹ ਬਣਾਇਆ ਹੈ। ਛਾਪੇਮਾਰੀ ਦੌਰਾਨ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ।
ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਬਲਜੀਤ ਸਿੰਘ (ਪਿੰਡ ਹਸਨਪੁਰ), ਮਨਦੀਪ ਰਾਜਾ (ਬਟਾਲਾ), ਅਤੇ ਸਰਬਜੀਤ ਸਿੰਘ (ਬਟਾਲਾ) ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤੇ ਹਨ ਅਤੇ ਬਾਕੀ ਸਾਥੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ।
ਹਾਦਸੇ ਮੌਕੇ ਤੇ ਆਰ.ਪੀ.ਐੱਫ ਬਟਾਲਾ ਦੇ ਸਬ ਇੰਸਪੈਕਟਰ ਦਲੀਪ ਸਿੰਘ ਅਤੇ ਜੀ.ਆਰ.ਪੀ ਪੁਲਸ ਚੌਂਕੀ ਬਟਾਲਾ ਦੇ ਇੰਚਾਰਜ ਏ.ਐੱਸ.ਆਈ ਕੁਲਦੀਪ ਸਿੰਘ, ਦਿਲਬਾਗ ਸਿੰਘ, ਬਖਸ਼ੀਸ਼ ਸਿੰਘ, ਅਤੇ ਹਰਦੀਪ ਸਿੰਘ ਹਾਜ਼ਰ ਸਨ।

Big Relief For Train Passengers Interstate Gang Of Thieves Busted 3 Members Arrested With Weapons


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App