Mohali ਪੁਲਿਸ ਦੀ ਵੱਡੀ ਕਾਮਯਾਬੀ: 12 ਘੰਟਿਆਂ ਵਿੱਚ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਤਿੰਨ ਮੁਲਜ਼ਮ ਕਾਬੂ

03/03/2026 | Public Times Bureau | Panjab

ਮੋਹਾਲੀ ਜ਼ਿਲ੍ਹਾ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ ਅੰਨ੍ਹੇ ਕਤਲ ਦੀ ਗੁੱਥੀ ਨੂੰ 12 ਘੰਟਿਆਂ ਵਿੱਚ ਸੁਲਝਾ ਲਈ ਹੈ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਡੀ.ਐੱਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਹਿਲ ਨੇ ਦਿੱਤੀ।
ਥਾਣਾ ਫੇਜ਼-1 ਦੇ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤਫਤੀਸ਼ ਕਰਦਿਆਂ ਪਤਾ ਲਗਾਇਆ ਕਿ ਸਨਅਤੀ ਖੇਤਰ, ਪਲਾਟ ਨੰਬਰ 10-ਬੀ, ਪਿੰਡ ਮੋਹਾਲੀ ਵਿੱਚ ਕਿਰਾਏ ‘ਤੇ ਰਹਿੰਦੇ ਦਿਆਲ ਸਿੰਘ ਦਾ 1/2 ਮਾਰਚ ਦੀ ਰਾਤ ਛਾਤੀ ‘ਚ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕੀਤਾ ਗਿਆ ਸੀ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਘਰੇਲੂ ਤਕਰਾਰ ਕਾਰਨ ਮਨੀਸ਼ ਨੇ ਆਪਣੇ ਸਾਥੀਆਂ ਦੀਪਕ ਕੁਮਾਰ ਉਰਫ਼ ਰੋਸ਼ਨ ਅਤੇ ਕੁਲਵੰਤ ਸਿੰਘ ਉਰਫ਼ ਪ੍ਰੀਤ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮੁੱਖ ਦੋਸ਼ੀ ਨੂੰ 12 ਘੰਟਿਆਂ ਅੰਦਰ ਕਾਬੂ ਕਰ ਲਿਆ, ਜਦਕਿ ਦੋ ਨਾਬਾਲਗਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਹੋਰ ਤਫਤੀਸ਼ ਜਾਰੀ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Mohali Police s Big Success Blind Murder Case Solved In 12 Hours Three Accused Arrested


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App