ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿੱਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿੱਚ ਉਸਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ I ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਕੀਤੀ । ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Vigilance Arrests Senior Assistant Posted In Ssp Office While Taking Bribe Of Rs 10 000
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)