ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ *ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥

19/03/2026 | Public Times Bureau | Panjab



ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇੴ ਸਤਿਗੁਰ ਪ੍ਰਸਾਦਿ ॥ *ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥*


ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ। ਕਬੀਰ I ਕਹਿੰਦੇ ਹਨ -ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।੨।੧।੩੧।

Aasaa Of Kabeer Jee Du padas When The Diamond Of The Lord Pierces The Diamond Of My Mind


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App