ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਗੈਸ ਸਿਲੰਡਰਾਂ ਦੀ ਭਾਰੀ ਕਮੀ ਦੇ ਕਾਰਨ ਹੁਣ ਹੋਸਟਲ ਮੈੱਸ ਅਤੇ ਕੰਟੀਨਾਂ ਵਿੱਚ ਖਾਣਾ ਤਿਆਰ ਕਰਨ ਲਈ ਪੁਰਾਣੇ ਸਮੇਂ ਵਾਲੇ ਡੀਜ਼ਲ ਭੱਠੀਆਂ ਅਤੇ ਸਟੋਵਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਐੱਲਪੀਜੀ ਸਿਲੰਡਰਾਂ ਦੀ ਸਪਲਾਈ ਠੱਪ ਹੋਣ ਕਾਰਨ ਇਹ ਇਨਟਹੈਚੇਨਡ ਹਾਲਤ ਬਣ ਗਈ ਹੈ, ਜਿਸ ਨਾਲ ਕੰਟੀਨ ਅਤੇ ਮੈੱਸ ਮਾਲਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਵਰਸਿਟੀ ਕੈਂਪਸ ਵਿੱਚ ਮੌਜੂਦ ਕੰਟੀਨਾਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਗੈਸ ਸਿਲੰਡਰਾਂ ਦੀ ਘਾਟ ਕਾਰਨ ਉਹਨਾਂ ਕੋਲ ਡੀਜ਼ਲ ਭੱਠੀਆਂ ਚਲਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ। ਕਈ ਕੰਟੀਨ ਮਾਲਕਾਂ ਨੂੰ ਐਮਰਜੈਂਸੀ ਹਾਲਤ ਵਿੱਚ ਨਵੀਆਂ ਡੀਜ਼ਲ ਭੱਠੀਆਂ ਖਰੀਦਣੀਆਂ ਪਈਆਂ ਹਨ। ਡੀਜ਼ਲ ਸਧਾਰਨ ਸਟੋਵਾਂ ਲਈ ਵਰਤਿਆ ਜਾ ਰਿਹਾ ਹੈ, ਜਦਕਿ ਡੀਜ਼ਲ ਦੀ ਮਹਿੰਗਾਈ ਕਾਰਨ ਉਨ੍ਹਾਂ ਦਾ ਰੋਜ਼ਾਨਾ ਦਾ ਖਰਚਾ ਕਾਫੀ ਵੱਧ ਗਿਆ ਹੈ, ਜਿਸ ਨਾਲ ਮੁਨਾਫਾ ਘਟ ਗਿਆ ਹੈ।
ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਕੁੱਲ 14 ਮੈੱਸ ਹਨ, ਜਿਨ੍ਹਾਂ ਵਿੱਚੋਂ 7 ਲੜਕੀਆਂ ਦੇ ਹੋਸਟਲ ਵਿੱਚ ਹਨ ਅਤੇ ਇਹ ਮੈੱਸ ਵਿਦਿਆਰਥੀਆਂ ਵੱਲੋਂ ਚਲਾਈਆਂ ਜਾਂਦੀਆਂ ਹਨ। ਗੈਸ ਸਿਲੰਡਰਾਂ ਦੀ ਘਾਟ ਕਾਰਨ ਖਾਣਾ ਬਣਾਉਣ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਖਾਣੇ ਵਿੱਚ ਦੇਰੀ ਅਤੇ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੰਟੀਨ ਅਤੇ ਮੈੱਸ ਸੰਚਾਲਕਾਂ ਨੇ ਚਿੰਤਾ ਪ੍ਰਗਟਾਈ ਹੈ ਕਿ ਜੇਕਰ ਸਿਲੰਡਰਾਂ ਦੀ ਸਪਲਾਈ ਜਲਦੀ ਬਹਾਲ ਨਾ ਹੋਈ, ਤਾਂ ਉਹਨਾਂ ਲਈ ਕੰਮ ਜਾਰੀ ਰੱਖਣਾ ਮੁਸ਼ਕਲ ਹੋ ਜਾਵੇਗਾ। ਇਸ ਸਥਿਤੀ ਦੇ ਕਾਰਨ ਯੂਨੀਵਰਸਿਟੀ ਪ੍ਰਸ਼ਾਸਨ ਲਈ ਵੀ ਇੱਕ ਚੁਣੌਤੀ ਬਣ ਗਈ ਹੈ, ਕਿਉਂਕਿ ਹਜ਼ਾਰਾਂ ਵਿਦਿਆਰਥੀਆਂ ਦੀ ਖੁਰਾਕ ਇਨ੍ਹਾਂ ਮੈੱਸਾਂ 'ਤੇ ਨਿਰਭਰ ਕਰਦੀ ਹੈ।
Shortage Of Cylinders At Punjabi University Food Is Being Cooked On Diesel Stoves And Ovens
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)