ਸ੍ਰੀ ਮੁਕਤਸਰ ਸਾਹਿਬ: ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਤੋਂ ਕੈਨੇਡਾ ਗਏ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਸਿਮਰਨ ਸਿੰਘ (22) ਉਰਫ਼ ਸ਼ਮ੍ਹਾ, ਪੁੱਤਰ ਜੰਗੀਰਾ ਸਿੰਘ ਵਜੋਂ ਹੋਈ ਹੈ। ਹਰਸਿਮਰਨ ਸਾਰੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਕੈਨੇਡਾ ਜਾ ਕੇ ਟਰੱਕ ਡਰਾਈਵਰ ਦੇ ਤੌਰ 'ਤੇ ਕੰਮ ਕਰ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਹਰਸਿਮਰਨ ਸਿੰਘ ਕ੍ਰੀਬ ਤਿੰਨ ਸਾਲ ਪਹਿਲਾਂ ਸੁਨਹਿਰੀ ਭਵਿੱਖ ਦੀ ਉਮੀਦ ਨਾਲ ਕੈਨੇਡਾ ਗਿਆ ਸੀ। ਉੱਥੇ ਉਹ ਟਰੱਕ ਡਰਾਈਵਰ ਬਣ ਕੇ ਆਪਣੀ ਜ਼ਿੰਦਗੀ ਬਿਤਾ ਰਿਹਾ ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਟਰੱਕ ਨਾਲ ਜਾ ਰਿਹਾ ਸੀ, ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਟਰੱਕ ਨਾਲ ਉਸਦੀ ਜ਼ੋਰਦਾਰ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਹਰਸਿਮਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪਿੰਡ ਖੋਖਰ ਦੇ ਸਰਪੰਚ ਗੁਰਵਿੰਦਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਸਿਮਰਨ ਇੱਕ ਬਹੁਤ ਹੀ ਨੇਕ ਅਤੇ ਮਿਹਨਤੀ ਨੌਜਵਾਨ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਵਿਦੇਸ਼ ਗਿਆ ਸੀ।
ਹਰਸਿਮਰਨ ਦੇ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਿੰਡ ਅਤੇ ਇਲਾਕੇ ਵਿੱਚ ਮਾਤਮ ਪਸਰ ਗਿਆ ਹੈ। ਮਾਪਿਆਂ ਦਾ ਹਾਲ ਬੁਰੀ ਤਰ੍ਹਾਂ ਤੋਂ ਬੁਰਾ ਹੋ ਚੁੱਕਾ ਹੈ, ਜਿਵੇਂ ਉਨ੍ਹਾਂ ਦੀ ਬੁਢਾਪੇ ਦੀ ਡੰਗੋਰੀ ਅੱਜ ਸਦਾ ਲਈ ਟੁੱਟ ਗਈ ਹੈ। ਪਰਿਵਾਰ ਦੇ ਲੋਕਾਂ ਅਤੇ ਪਿੰਡ ਵਾਸੀਆਂ ਨੇ ਹਰਸਿਮਰਨ ਦੀ ਬੇਹਤਰੀਨ ਮਿਹਨਤ ਅਤੇ ਨੇਕੀ ਦਾ ਸਨਮਾਨ ਕੀਤਾ ਅਤੇ ਉਸਦੇ ਗੁਜ਼ਾਰੇ ਬਿਨਾਂ ਉਸਦਾ ਨਾਂ ਪਿਆਰ ਨਾਲ ਯਾਦ ਕੀਤਾ।
Harsimran Singh A Youth From Village Khokhar Died In A Road Accident In Canada
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)