ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ ਇੱਕ ਮਹੱਤਵਪੂਰਨ ਕਾਰਵਾਈ ਵਿੱਚ ਯੂਰਪ ਤੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸਾਢੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ ਲਗਪਗ 31 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਿਕ, ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਨਾਲ ਸੰਪਰਕ ਵਿੱਚ ਸਨ, ਜੋ ਪੰਜਾਬ ਵਿੱਚ ਨਸ਼ੇ ਦੀ ਸਪਲਾਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੀ ਜਾਣਕਾਰੀ ਵਿੱਚ ਦੱਸਿਆ ਕਿ ਇਹ ਗਿਰੋਹ ਖਾਸ ਤੌਰ 'ਤੇ ਮਾਝਾ ਅਤੇ ਦੋਆਬਾ ਖੇਤਰ ਵਿੱਚ ਸਰਗਰਮ ਸੀ ਅਤੇ ਇਨ੍ਹਾਂ ਖੇਤਰਾਂ ਵਿੱਚ ਵੱਖ-ਵੱਖ ਥਾਵਾਂ 'ਤੇ ਨਸ਼ੇ ਦੀ ਸਪਲਾਈ ਕਰਦਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕਈ ਲੋਕ ਸ਼ਾਮਲ ਹਨ, ਜਿਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਜੇਲ੍ਹ ਵਿੱਚ ਬੰਦ ਕੁਝ ਅਪਰਾਧੀਆਂ ਦੀ ਭੂਮਿਕਾ ਵੀ ਸ਼ੱਕੀ ਪਾਈ ਗਈ ਹੈ, ਜੋ ਬਾਹਰ ਬੈਠੇ ਤਸਕਰਾਂ ਨਾਲ ਮਿਲ ਕੇ ਨਸ਼ੇ ਦਾ ਇਹ ਗੈਰਕਾਨੂੰਨੀ ਕਾਰੋਬਾਰ ਚਲਾ ਰਹੇ ਸਨ।
ਪੁਲਿਸ ਨੇ ਇਸ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਵਿੱਚ ਦਰਜ ਕਰ ਲਿਆ ਹੈ ਅਤੇ ਜਾਂਚ ਨੂੰ ਤੇਜ਼ ਕਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਸਪਲਾਈ ਚੈਨਲ ਸਿਰਫ਼ ਸਥਾਨਕ ਪੱਧਰ 'ਤੇ ਹੀ ਨਹੀਂ, ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਫੈਲਾ ਹੋਇਆ ਸੀ, ਜਿਸ ਲਈ ਪੁਲਿਸ ਹਰ ਜੁੜੇ ਹੋਏ ਤੱਤ ਦਾ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਪੂਰੇ ਗਿਰੋਹ ਦਾ ਸਫ਼ਾਇਆ ਕੀਤਾ ਜਾ ਸਕੇ।
ਇਹ ਕਾਰਵਾਈ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ। ਪਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ ਅਤੇ ਇਹ ਕਦਮ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਖਿਲਾਫ਼ ਇੱਕ ਵੱਡਾ ਸੂਚਕ ਹੈ।
Amritsar police makes major revelation about international drug trafficking gang 4 5 kg heroin seized worth rs 31 crore
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)