ਮੋਗਾ ਦੇ ਚੂਹੜਚੱਕ ਵਿੱਚ ਜ਼ਮੀਨੀ ਵਿਵਾਦ ਦੌਰਾਨ ਫਾਇਰਿੰਗ ਤੇ ਹਮਲੇ ਦਾ ਮਾਮਲਾ, ਪਿਓ-ਪੁੱਤ ਸਮੇਤ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

14/04/2026 | Public Times Bureau | Panjab

ਮੋਗਾ ਜ਼ਿਲ੍ਹੇ ਦੇ ਪਿੰਡ ਚੂਹੜਚੱਕ ਵਿੱਚ ਜ਼ਮੀਨੀ ਰੰਜਿਸ਼ ਕਾਰਨ ਵੱਡਾ ਹੰਗਾਮਾ ਹੋ ਗਿਆ, ਜਿੱਥੇ ਖੇਤਾਂ ਵਿੱਚ ਟਰੈਕਟਰ ਰਾਹੀਂ ਫਸਲ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਣ ‘ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਪਿਓ-ਪੁੱਤ ਸਮੇਤ ਕੁੱਲ 36 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਰਮਨਦੀਪ ਸਿੰਘ ਅਨੁਸਾਰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਲਖਵੀਰ ਸਿੰਘ ਨਾਲ ਕਣਕ ਦੀ ਕਟਾਈ ਕਰ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਕੁਝ ਲੋਕ ਟਰੈਕਟਰਾਂ ‘ਤੇ ਸਵਾਰ ਹੋ ਕੇ ਦੂਜੇ ਖੇਤ ਵਿੱਚ ਦਾਖਲ ਹੋ ਰਹੇ ਸਨ।
ਜਦੋਂ ਉਹ ਰੋਕਣ ਲਈ ਅੱਗੇ ਵਧੇ ਤਾਂ ਹਮਲਾਵਰਾਂ ਨੇ ਆਪਣੇ ਟਰੈਕਟਰ ਨਾਲ ਟੱਕਰ ਮਾਰੀ ਅਤੇ ਉਨ੍ਹਾਂ ਦੇ ਟਰੈਕਟਰ ਦੀ ਭੰਨਤੋੜ ਕਰ ਦਿੱਤੀ। ਇਸ ਤੋਂ ਬਾਅਦ ਸਤਨਾਮ ਸਿੰਘ, ਉਸ ਦਾ ਪਿਤਾ ਛਿੰਦਰ ਪਾਲ ਸਿੰਘ, ਸੈਲ ਸਿੰਘ, ਪਵਨਪ੍ਰੀਤ ਸਿੰਘ, ਮਲਕੀਤ ਸਿੰਘ ਅਤੇ ਸੁਖਬੀਰ ਸਿੰਘ ਉਰਫ਼ ਸੁੱਖਾ ਸਮੇਤ ਹੋਰ ਕਰੀਬ 30 ਅਣਪਛਾਤੇ ਵਿਅਕਤੀ ਹਥਿਆਰਾਂ ਅਤੇ ਕਿਰਪਾਨਾਂ ਨਾਲ ਮੌਕੇ ‘ਤੇ ਪਹੁੰਚੇ। ਸ਼ਿਕਾਇਤ ਮੁਤਾਬਕ ਹਮਲਾਵਰਾਂ ਵੱਲੋਂ ਰਿਵਾਲਵਰ ਅਤੇ ਕਿਰਪਾਨਾਂ ਨਾਲ ਗੋਲੀਬਾਰੀ ਕੀਤੀ ਗਈ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰਾ ਹਾਦਸਾ ਜ਼ਮੀਨੀ ਵਿਵਾਦ ਕਾਰਨ ਹੋਈ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਪਵਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

Case Of Firing And Assault During Land Dispute In Moga s Chuharchak Case Registered Against 36 People Including Father And Son


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App