ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕੁੱਲ 28.91 ਗ੍ਰਾਮ ਹੈਰੋਇਨ, 250.10 ਗ੍ਰਾਮ ਅਫੀਮ, 100 ਪਾਬੰਦੀਸ਼ੁਦਾ ਕੈਪਸੂਲ ਅਤੇ 80 ਲੀਟਰ ਲਾਹਣ ਬਰਾਮਦ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਜਨਤਾ ਨਗਰ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ 4.30 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ, ਜਿਸ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਸਿਕੰਦਰਪੁਰਾ ਮਹੱਲਾ ਬਠਿੰਡਾ ਵਜੋਂ ਹੋਈ।
ਇਸੇ ਤਹਿਤ ਲਾਲ ਸਿੰਘ ਬਸਤੀ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਹਰਪਾਲ ਸਿੰਘ ਵਾਸੀ ਲਾਲ ਸਿੰਘ ਨਗਰ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਰੋਮਾਣਾ ਨਗਰ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਗੁਰੂਸਰ ਵਿੱਚੋਂ ਹਰਪ੍ਰੀਤ ਸਿੰਘ ਵਾਸੀ ਭੋਡੀਪੁਰਾ ਨੂੰ 100 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਰਾਮਪੁਰਾ ਮੰਡੀ ਵਿੱਚ ਛਾਪੇਮਾਰੀ ਕਰਦਿਆਂ ਵਿਜੇ ਕੁਮਾਰ ਅਤੇ ਉਸਦੀ ਪਤਨੀ ਕੋਮਲ ਸ਼ਰਮਾ ਨੂੰ 250.10 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਬਦਿਆਲਾ ਨੇੜੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਕਰਕੇ ਜਸਪ੍ਰੀਤ ਸਿੰਘ ਵਾਸੀ ਰਾਮਪੁਰਾ ਮੰਡੀ ਨੂੰ ਗ੍ਰਿਫ਼ਤਾਰ ਕੀਤਾ। ਥਾਣਾ ਕੋਟਫੱਤਾ ਦੀ ਪੁਲਿਸ ਨੇ ਪਿੰਡ ਭਾਈ ਬਖਤੌਰ ਵਿੱਚ ਛਾਪੇਮਾਰੀ ਕਰਦਿਆਂ ਜੀਵਨ ਸਿੰਘ ਨੂੰ 7.5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਸ ਤੋਂ ਇਲਾਵਾ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਿੰਡ ਸਵੈਚ ਵਿੱਚ ਛਾਪੇਮਾਰੀ ਕਰਦਿਆਂ ਹਰਦੇਵ ਸਿੰਘ ਨੂੰ 80 ਲੀਟਰ ਲਾਹਣ ਸਮੇਤ ਕਾਬੂ ਕੀਤਾ, ਜਦਕਿ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਸੁਖਲੱਧੀ ਵਿੱਚ ਸੰਦੀਪ ਸਿੰਘ ਨੂੰ 3.6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ ਅਤੇ ਇਸ ਗੈਰਕਾਨੂੰਨੀ ਧੰਦੇ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Major Operation Against Drugs Across The District Eight Accused Arrested Huge Recovery Including Heroin Opium
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)