ਲਹਿਰਾਗੱਗਾ ਨੇੜਲੇ ਪਿੰਡ ਬੱਲਰਾਂ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕਬੱਡੀ ਖਿਡਾਰੀ ਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮਨਦੀਪ ਸਿੰਘ ਨੇ ਪਿੰਡ ਭੁਲੱਥ ਵਿੱਚ ਹੋਏ ਕਬੱਡੀ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੁਲੇਟ ਮੋਟਰਸਾਈਕਲ ਸਮੇਤ ਕਰੀਬ 14 ਲੱਖ ਰੁਪਏ ਦੇ ਇਨਾਮ ਜਿੱਤ ਕੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਤੋਂ ਪਹਿਲਾਂ ਵੀ ਮਨਦੀਪ ਸਿੰਘ ਵੱਖ-ਵੱਖ ਕਬੱਡੀ ਮੁਕਾਬਲਿਆਂ ਵਿੱਚ ਘੋੜੀਆਂ, ਗੱਡੀਆਂ ਅਤੇ ਨਗਦ ਇਨਾਮ ਜਿੱਤ ਕੇ ਆਪਣੀ ਖੇਡ ਕਾਬਲਿਤ ਦਾ ਲੋਹਾ ਮਨਵਾ ਚੁੱਕੇ ਹਨ। ਉਨ੍ਹਾਂ ਦੀ ਇਸ ਉਪਲਬਧੀ ’ਤੇ ਇਲਾਕੇ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ।
ਸਨਮਾਨ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਿਡਾਰੀ ਨੂੰ ਵਧਾਈ ਦਿੱਤੀ ਅਤੇ ਉਸਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨਾਲ ਜੁੜ ਕੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਤਾਂ ਜੋ “ਰੰਗਲਾ ਪੰਜਾਬ” ਅਤੇ “ਨਸ਼ਾ ਮੁਕਤ ਪੰਜਾਬ” ਦਾ ਸੁਪਨਾ ਸਾਕਾਰ ਹੋ ਸਕੇ।
ਇਸ ਮੌਕੇ ਮੰਤਰੀ ਗੋਇਲ ਦੇ ਸਪੁੱਤਰ ਗੌਰਵ ਗੋਇਲ, ਐੱਸਡੀਐੱਮ ਲਹਿਰਾ ਰਾਕੇਸ਼ ਪ੍ਰਕਾਸ਼ ਗਰਗ, ਪਿੰਡ ਬੱਲਰਾਂ ਦੇ ਸਰਪੰਚ ਮਲਕੀਤ ਸਿੰਘ ਅਤੇ ਇਲਾਕੇ ਦੇ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਸਨ।
Special Honor For Kabaddi Player Mandeep Singh Wave Of Joy In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)