ਗੁਰਪ੍ਰੀਤ ਮਹਿਕ, ਫਤਿਹਗੜ੍ਹ ਸਾਹਿਬ: ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਪਿੰਡ ਮੈਣ ਮਾਜਰੀ ਵਿੱਚ ਵਾਪਰੇ ਭਿਆਨਕ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਗਹਿਰਾ ਦੁੱਖ ਅਤੇ ਸਹਿਮਤੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਖੁਦ ਪਿੰਡ ਮੈਣ ਮਾਜਰੀ ਪਹੁੰਚ ਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਹਾਰਾ ਦਿੱਤਾ।
ਇਸ ਹਾਦਸੇ ਵਿੱਚ ਜਿਸ ਬੱਸ ਨੂੰ ਦੁੱਖਦਾਈ ਹਾਦਸਾ ਹੋਇਆ ਸੀ, ਉਹ ਵਿਸਾਖੀ ਮੇਲੇ ਤੋਂ ਸ੍ਰੀ ਅਨੰਦਪੁਰ ਸਾਹਿਬ ਦਰਸ਼ਨ ਕਰਕੇ ਵਾਪਸ ਆ ਰਹੀ ਸੀ। ਜਦੋਂ ਬੱਸ ਚੁੰਨੀ-ਮੋਰਿੰਡਾ ਸੜਕ ਉੱਤੇ ਹਿੰਮਤਪੁਰਾ ਨੇੜੇ ਪਲਟ ਗਈ। ਇਸ ਘਾਤਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਹ ਸਾਰੇ ਯਾਤਰੀ ਪਿੰਡ ਮੈਣ ਮਾਜਰੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕ ਸਨ।
ਡਾ. ਅਮਰ ਸਿੰਘ ਨੇ ਪਿੰਡ ਪਹੁੰਚ ਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮਿਲ ਕੇ ਇਹ ਕਿਹਾ ਕਿ ਇਸ ਹਾਦਸੇ ਨੇ ਪੂਰੇ ਖੇਤਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਉਨ੍ਹਾਂ ਨੇ ਮਾਰੇ ਗਏ ਵਿਅਕਤੀਆਂ ਦੀਆਂ ਆਤਮਾਵਾਂ ਲਈ ਵਾਹਿਗੁਰੂ ਜੀ ਤੋਂ ਅਰਦਾਸ ਕੀਤੀ ਅਤੇ ਪੀੜਤ ਪਰਿਵਾਰਾਂ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਤਾਕਤ ਅਤੇ ਸਹਾਰਾ ਮਿਲੇ, ਇਹ ਮੰਗ ਕੀਤੀ। ਉਨ੍ਹਾਂ ਨੇ ਕਿਹਾ, "ਮੈਂ ਇਸ ਮੋਕੇ 'ਤੇ ਸਾਰੇ ਪਰਿਵਾਰਾਂ ਨਾਲ ਪੂਰੀ ਤਰ੍ਹਾਂ ਖੜ੍ਹਾ ਹਾਂ।"
ਡਾ. ਅਮਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਾਦਸੇ ਦੀ ਉਚਿਤ ਜਾਂਚ ਕਰਵਾਈ ਜਾਵੇ, ਜ਼ਖ਼ਮੀਆਂ ਨੂੰ ਉੱਤਮ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ ਉਚਿਤ ਮੁਆਵਜ਼ਾ ਅਤੇ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਖੁਦ ਪੀਜੀਆਈ ਚੰਡੀਗੜ੍ਹ ਵਿੱਚ ਜ਼ਖ਼ਮੀ ਵਿਅਕਤੀਆਂ ਦਾ ਹਾਲਚਾਲ ਪੁੱਛਣ ਜਾਣਗੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸੜਕ ਉੱਤੇ ਵਾਪਰਿਆ ਇਹ ਹਾਦਸਾ ਇਹ ਦਰਸਾਉਂਦਾ ਹੈ ਕਿ ਸੜਕ 'ਤੇ ਵੱਡੇ ਟੋਏ ਪਏ ਹੋਏ ਸਨ, ਜਿਨ੍ਹਾਂ ਨੂੰ ਤੁਰੰਤ ਭਰਨ ਦੀ ਜ਼ਰੂਰਤ ਹੈ। ਇਸ ਸਬੰਧੀ ਉਨ੍ਹਾਂ ਨੇ ਫਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਅਤੇ ਪੀਡਬਲਡੀ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਹੈ।
Fatehgarh Sahib Dr Amar Singh Shares Grief With Families Of Those Killed In Main Majri Bus Accident
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)