NRI ਬਜ਼ੁਰਗਾਂ ਨਾਲ ਧੱਕੇਸ਼ਾਹੀ: ਗਿਆਨੀ ਹਰਪ੍ਰੀਤ ਸਿੰਘ ਨੇ 'ਆਪ' ਵਿਧਾਇਕ ਨੂੰ ਕਿੱਟਾ ਲੰਬਾ, CM ਮਾਨ ਤੋਂ ਸਖ਼ਤ ਕਾਰਵਾਈ ਦੀ ਮੰਗ

21/04/2026 | Public Times Bureau | Panjab

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਬਜ਼ੁਰਗ NRI ਜੋੜੇ ਨਾਲ ਹੋਈ ਕਥਿਤ ਧੱਕੇਸ਼ਾਹੀ ਦੇ ਮਾਮਲੇ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕੀਤੇ ਹਨ।
ਗਿਆਨੀ ਹਰਪ੍ਰੀਤ ਸਿੰਘ ਦੇ ਅਨੁਸਾਰ, ਗੜ੍ਹਸ਼ੰਕਰ ਦੇ ਪਿੰਡ ਜੀਵਨਪੁਰ ਗੁੱਜਰਾਂ ਵਿੱਚ ਆਏ ਅਮਰੀਕਾ ਤੋਂ NRI ਜੋੜੇ ਨਾਲ ਸੱਤਾਧਾਰੀ ਪਾਰਟੀ ਦੇ ਵਿਧਾਇਕ ਵੱਲੋਂ ਬਦਸਲੂਕੀ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਉਹਨਾਂ 'ਤੇ ਝੂਠੇ ਕੇਸ ਦਰਜ ਕਰਵਾ ਕੇ ਉਨ੍ਹਾਂ ਨੂੰ ਵਾਪਸੀ ਦੀਆਂ ਟਿਕਟਾਂ ਕੈਂਸਲ ਕਰਨ ਲਈ ਮਜਬੂਰ ਕੀਤਾ ਗਿਆ।
ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ "ਮੁੱਖ ਮੰਤਰੀ ਪੰਜਾਬੀਆਂ ਨੂੰ ਵਤਨ ਵਾਪਸੀ ਦੇ ਸੱਦੇ ਦੇ ਰਹੇ ਹਨ, ਪਰ ਉਨ੍ਹਾਂ ਦੇ ਵਿਧਾਇਕ ਨਸ਼ੇ ਵਿੱਚ ਧੱਕੇਸ਼ਾਹੀ ਕਰ ਰਹੇ ਹਨ"। ਉਨ੍ਹਾਂ ਨੇ ਇਹ ਵੀ ਕਿਹਾ ਕਿ "ਜੇ ਆਪਣੇ ਹੀ ਘਰ ਵਿੱਚ ਪੰਜਾਬੀ ਸੁਰੱਖਿਅਤ ਨਹੀਂ ਹਨ, ਤਾਂ ਵਿਦੇਸ਼ਾਂ ਵਿੱਚ ਕੌਣ ਵਾਪਸ ਆਵੇਗਾ?"
ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਸਿਰਫ ਵਿਧਾਇਕਾਂ ਦੀਆਂ "ਕਲਾਸਾਂ" ਲਗਾਉਣ ਨਾਲ ਕੰਮ ਨਹੀਂ ਚਲੇਗਾ। ਇਸ ਘਟਨਾ ਦੇ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਮਚ ਗਈ ਹੈ ਅਤੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।
ਹੁਣ ਦੇਖਣਾ ਇਹ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਕੀ ਸਟੈਂਡ ਲੈਂਦੀ ਹੈ ਅਤੇ ਦੋਸ਼ੀ ਵਿਧਾਇਕ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ ਜਾਂ ਨਹੀਂ।

Bullying Of Nri Elders Giani Harpreet Singh Slams Aap Mla Demands Strict Action From Cm Mann


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App