ਧੂਰੀ ਵਿੱਚ ਪੈਟਰੋਲ ਬੰਬ ਹਮਲਾ: ਸਵਰਨਕਾਰ ਐਸੋਸੀਏਸ਼ਨ ਦੇ ਪ੍ਰਧਾਨ ਦੇ ਘਰ 'ਤੇ ਭਿਆਨਕ ਅੱਗ, ਸੀਸੀਟੀਵੀ ਫੁਟੇਜ ਸਾਹਮਣੇ

21/04/2026 | Public Times Bureau | Panjab

ਧੂਰੀ ਸ਼ਹਿਰ ਦੇ ਸ਼ਿਵਪੁਰੀ ਮੁਹੱਲੇ ਵਿੱਚ ਸ਼ਾਮ ਦੇ ਸਮੇਂ ਇਕ ਸਨਸਨੀਖੇਜ਼ ਘਟਨਾ ਵਾਪਰੀ, ਜਦੋਂ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਸਵਰਨਕਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਨਿਆਰ ਦਰਸ਼ਨ ਸਿੰਘ ਖੁਰਮੀ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਨਾਲ ਘਰ ਦੇ ਬਾਹਰਲੇ ਹਿੱਸੇ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਪ੍ਰਧਾਨ ਦਰਸ਼ਨ ਖੁਰਮੀ ਨੇ ਦੱਸਿਆ ਕਿ ਉਸ ਰਾਤ ਉਹ ਆਪਣੇ ਪਰਿਵਾਰ ਨਾਲ ਘਰ ਵਿੱਚ ਸੌਂ ਰਹੇ ਸਨ, ਜਦੋਂ ਕਰੀਬ 10:53 ਵਜੇ ਇੱਕ ਧਮਾਕੇ ਦੀ ਆਵਾਜ਼ ਸੁਣੀ। ਜਦੋਂ ਉਹ ਤੁਰੰਤ ਬਾਹਰ ਨਿਕਲੇ, ਤਾਂ ਉਨ੍ਹਾਂ ਦੇ ਘਰ ਦੇ ਮੁੱਖ ਗੇਟ, ਪੋਰਚ ਅਤੇ ਉੱਥੇ ਖੜ੍ਹੀ ਕਾਰ ਨੂੰ ਅੱਗ ਲੱਗੀ ਹੋਈ ਸੀ। ਗੁਆਂਢੀਆਂ ਦੀ ਮਦਦ ਨਾਲ ਉਹ ਅੱਗ 'ਤੇ ਕਾਬੂ ਪਾ ਲੈਣ ਵਿੱਚ ਸਫਲ ਹੋਏ, ਜਿਸ ਨਾਲ ਵੱਡੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋਇਆ।
ਦਰਸ਼ਨ ਖੁਰਮੀ ਨੇ ਅੱਗੇ ਦੱਸਿਆ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਮਿਲੀ ਹੈ, ਜਿਸ ਵਿੱਚ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ ਕਿ ਇੱਕ ਮੋਟਰਸਾਈਕਲ 'ਤੇ ਤਿੰਨ ਨੌਜਵਾਨ ਆਏ ਅਤੇ ਇੱਕ ਨੌਜਵਾਨ ਨੇ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਾ ਕੇ ਘਰ ਦੇ ਅੰਦਰ ਸੁੱਟ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Petrol Bomb Attack In Dhuri Massive Fire Breaks Out At The House Of The President Of The Swarnakar Association Cctv Footage Emerges


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App