ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ "ਅਪਰਾਧੀਆਂ ਤੇ ਵਾਰ" ਮੁਹਿੰਮ ਦੇ ਤਹਿਤ ਮੋਹਾਲੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਟ੍ਰਾਈਸਿਟੀ ਖੇਤਰ ਵਿੱਚ ਸਰਗਰਮ ਚੋਰੀ ਅਤੇ ਲੁੱਟ ਮਾਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪਟਿਆਲਾ ਦੀ ਡੇਰਾਬੱਸੀ ਸਬ-ਡਿਵੀਜ਼ਨ ਪੁਲਿਸ ਨੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ ਚੋਰੀ ਕੀਤੇ ਗਏ ਮਾਲ ਅਤੇ ਹੋਰ ਮੱਦਦਗਾਰ ਸਾਧਨ ਬਰਾਮਦ ਕੀਤੇ ਹਨ।
ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਅਜੈ ਕੁਮਾਰ (ਪਟਿਆਲਾ), ਨਸੀਬ ਕੁਮਾਰ (ਲਾਲੜੂ ਮੰਡੀ, ਐਸ.ਏ.ਐਸ. ਨਗਰ), ਸਾਜਨ (ਬਨੂੰੜ), ਗੋਪੀ (ਲਾਲੜੂ) ਅਤੇ ਵਿਕੀ (ਰਾਜਪੁਰਾ) ਵਜੋਂ ਹੋਈ ਹੈ। ਉਨ੍ਹਾਂ ਵਿੱਚੋਂ ਕੁਝ ਦੋਸ਼ੀਆਂ ਖ਼ਿਲਾਫ਼ ਪਹਿਲਾਂ ਤੋਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਸਨੈਚਿੰਗ ਅਤੇ ਐਨ.ਡੀ.ਪੀ.ਐਸ. ਐਕਟ ਸ਼ਾਮਲ ਹਨ।
ਐਸ.ਐਸ.ਪੀ. ਨੇ ਦੱਸਿਆ ਕਿ 20-21 ਅਪ੍ਰੈਲ ਦੀ ਰਾਤ ਨੂੰ ਇੱਕ ਬਿਜਲੀ ਦੇ ਸਾਮਾਨ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਹੋਈ ਸੀ। ਇਸ ਵਾਰਦਾਤ ਵਿੱਚ ਪਾਣੀ ਵਾਲੇ ਪੰਪ, ਬੈਟਰੀਆਂ, ਕੇਬਲ ਅਤੇ ਹੋਰ ਸਮਾਨ ਚੋਰੀ ਕੀਤਾ ਗਿਆ ਸੀ, ਅਤੇ ਦੋਸ਼ੀ ਆਟੋ-ਰਿਕਸ਼ਾ ਅਤੇ ਮੋਟਰਸਾਈਕਲ 'ਤੇ ਆਏ ਸਨ। ਦੁਕਾਨਦਾਰ ਦੀਆਂ ਅੱਖਾਂ 'ਤੇ ਪੱਟੀ ਬੰਨ੍ਹ ਕੇ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦੇ ਹੋਏ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ, ਜਿਸ ਨੇ ਤਕਨੀਕੀ ਜਾਣਕਾਰੀ ਅਤੇ ਮਨੁੱਖੀ ਖੁਫੀਆ ਸਰੋਤਾਂ ਦੀ ਮਦਦ ਨਾਲ ਤਿੰਨ ਦੋਸ਼ੀਆਂ ਨੂੰ ਗੈਸ ਪਲਾਂਟ, ਆਲਮਗੀਰ (ਲਾਲੜੂ) ਨੇੜਿਓਂ ਕਾਬੂ ਕੀਤਾ। ਮੁੱਧੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਦੋਸ਼ੀਆਂ ਨੇ ਹੋਰ ਦੋ ਸਾਥੀਆਂ, ਗੋਪੀ ਅਤੇ ਵਿਕੀ, ਦਾ ਵੀ ਖੁਲਾਸਾ ਕੀਤਾ।
ਪੁਲਿਸ ਨੇ ਦੋਸ਼ੀਆਂ ਤੋਂ ਜ਼ਰੂਰੀ ਸਾਮਾਨ ਅਤੇ ਮੋਟਰਸਾਈਕਲ ਬਰਾਮਦ ਕੀਤੀ ਹੈ। ਇਸ ਗ੍ਰਿਫਤਾਰੀ ਨਾਲ ਹੋਰ ਕਈ ਵਾਰਦਾਤਾਂ ਦੇ ਭੇਦ ਖੁਲ੍ਹਣ ਦੀ ਸੰਭਾਵਨਾ ਹੈ। ਪੁਲਿਸ ਦੌਰਾ ਕੀਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗੈਂਗ ਰਾਤ ਦੇ ਸਮੇਂ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ਰੇਕੀ ਕਰਕੇ ਵਾਰਦਾਤ ਕਰਦਾ ਸੀ।
Mohali Police s Big Success Robbery Gang Terrorising Tricity Busted 5 Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)