ਗੁਰਦਾਸਪੁਰ ਦੇ ਵਕੀਲਾਂ ਦਾ ਤਿੱਖਾ ਵਿਰੋਧ: ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਯੋਜਨਾ ਖ਼ਿਲਾਫ਼ ਹੜਤਾਲ ਤੇ ਰੋਸ ਮਾਰਚ

30/04/2026 | Public Times Bureau | Panjab

ਗੁਰਦਾਸਪੁਰ ਵਿੱਚ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਸੰਭਾਵਿਤ ਯੋਜਨਾ ਦੇ ਵਿਰੋਧ ਵਿੱਚ ਬਾਰ ਕੌਂਸਲ ਦੇ ਵਕੀਲਾਂ ਵੱਲੋਂ ਸ਼ੁਰੂ ਕੀਤੀ ਦੋ ਦਿਨਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ। ਇਸ ਦੌਰਾਨ ਵਕੀਲਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ।
ਪ੍ਰਦਰਸ਼ਨ ਦੌਰਾਨ ਬੋਲਦੇ ਹੋਏ ਬਾਰ ਕੌਂਸਲ ਦੇ ਆਗੂਆਂ ਨੇ ਮੌਜੂਦਾ ਸਰਕਾਰ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸਿਰਫ਼ ਰਾਜਨੀਤਿਕ ਲਾਭ ਲਈ ਗੁਰਦਾਸਪੁਰ ਜ਼ਿਲ੍ਹੇ ਨੂੰ ਤੋੜਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੇ ਫੈਸਲੇ ਨੂੰ ਕਿਸੇ ਵੀ ਹਾਲਤ ਵਿੱਚ ਕਬੂਲ ਨਹੀਂ ਕੀਤਾ ਜਾਵੇਗਾ।
ਵਕੀਲਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਹਾਲਾਂਕਿ ਅੱਜ ਦਾ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਗਿਆ ਹੈ, ਪਰ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਉਨ੍ਹਾਂ ਨੇ ਇੱਕ ਹੋਰ ਅਹਿਮ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਅਤੇ ਅਜਿਹੇ ਸਮੇਂ ਵਿੱਚ ਨਵਾਂ ਜ਼ਿਲ੍ਹਾ ਬਣਾਉਣ ਨਾਲ ਸਰਕਾਰੀ ਖ਼ਜ਼ਾਨੇ ‘ਤੇ ਵਾਧੂ ਭਾਰ ਪਵੇਗਾ। ਉਨ੍ਹਾਂ ਦਲੀਲ ਦਿੱਤੀ ਕਿ ਨਵੇਂ ਪ੍ਰਸ਼ਾਸਕੀ ਢਾਂਚੇ ਦੀ ਸਥਾਪਨਾ ਲਈ ਵੱਡੇ ਪੱਧਰ ‘ਤੇ ਖਰਚਾ ਹੋਵੇਗਾ, ਜੋ ਸੂਬੇ ਦੀ ਆਰਥਿਕ ਹਾਲਤ ਲਈ ਢੁੱਕਵਾਂ ਨਹੀਂ ਹੈ।
ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨਾਂ ਵਿੱਚ ਗੁਰਦਾਸਪੁਰ ਦੇ ਇਤਿਹਾਸਕ ਮਹੱਤਵ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਪਹਿਲਾਂ ਹੀ ਇਸ ਜ਼ਿਲ੍ਹੇ ਨੂੰ ਵੰਡ ਕੇ ਪਠਾਨਕੋਟ ਨੂੰ ਵੱਖਰਾ ਜ਼ਿਲ੍ਹਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਚਿੰਤਾ ਜਤਾਈ ਕਿ ਜੇ ਹੁਣ ਫਿਰ ਜ਼ਿਲ੍ਹੇ ਦੀ ਵੰਡ ਕੀਤੀ ਗਈ ਤਾਂ ਗੁਰਦਾਸਪੁਰ ਦੀ ਇਤਿਹਾਸਕ ਪਛਾਣ ਪੂਰੀ ਤਰ੍ਹਾਂ ਖਤਮ ਹੋ ਸਕਦੀ ਹੈ।
ਵਕੀਲਾਂ ਦਾ ਕਹਿਣਾ ਸੀ ਕਿ ਅਜਿਹੇ ਫੈਸਲੇ ਆਮ ਲੋਕਾਂ ਲਈ ਵੀ ਮੁਸ਼ਕਲਾਂ ਖੜ੍ਹੀਆਂ ਕਰਨਗੇ, ਕਿਉਂਕਿ ਉਨ੍ਹਾਂ ਨੂੰ ਨਵੇਂ ਜ਼ਿਲ੍ਹਾ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ ਅਤੇ ਪ੍ਰਸ਼ਾਸਕੀ ਸਹੂਲਤਾਂ ਵਿੱਚ ਗੜਬੜ ਪੈਦਾ ਹੋਵੇਗੀ। ਉਨ੍ਹਾਂ ਸਰਕਾਰ ਤੋਂ ਮੰਗ

Gurdaspur Lawyers Strongly Protest Strike And Protest March Against The Plan To Make Batala A Separate District


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App