ਸ੍ਰੀ ਅਕਾਲ ਤਖਤ ਸਾਹਿਬ ਵਿਖੇ ੩ ਮਈ ਨੂੰ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੂਰਨ ਇਕੱਤਰਤਾ ਸੱਦੀ ਗਈ ਹੈ, ਜਿਸ ਵਿੱਚ ਪੰਥ ਨਾਲ ਸੰਬੰਧਿਤ ਕਈ ਅਹਿਮ ਅਤੇ ਚਰਚਿਤ ਮਾਮਲਿਆਂ ‘ਤੇ ਵਿਚਾਰ ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਹ ਬੈਠਕ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਵੇਗੀ।
ਸੂਤਰਾਂ ਅਨੁਸਾਰ, ਇਸ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ੨੫ ਅਕਤੂਬਰ ੨੦੨੫ ਅਤੇ ਹਾਲ ਹੀ ਵਿੱਚ ੨੫ ਅਪ੍ਰੈਲ ਨੂੰ ਹੋਈ ਜਰਨਲ ਮੈਂਬਰਾਂ ਦੀ ਬੈਠਕ ਵਿੱਚ ਲਏ ਗਏ ਫੈਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕਦੀ ਹੈ। ਇਸ ਸਬੰਧ ਵਿੱਚ ਦਿੱਲੀ ਕਮੇਟੀ ਤੋਂ ਜਵਾਬ ਤਲਬੀ ਵੀ ਕੀਤੀ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਸ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਆਈਆਂ ਸ਼ਿਕਾਇਤਾਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਪੰਥਕ ਹਲਕਿਆਂ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਹੈ ਅਤੇ ਬੈਠਕ ਦੇ ਫੈਸਲੇ ਮਹੱਤਵਪੂਰਨ ਸਾਬਤ ਹੋ ਸਕਦੇ ਹਨ।
ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚੀਆਂ ਹੋਰ ਵੱਖ-ਵੱਖ ਸ਼ਿਕਾਇਤਾਂ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਮਾਮਲਿਆਂ ‘ਤੇ ਵੀ ਗੰਭੀਰ ਮੰਥਨ ਹੋਣ ਦੀ ਉਮੀਦ ਹੈ। ਇਹ ਬੈਠਕ ਪੰਥਕ ਦਿਸ਼ਾ ਨਿਰਧਾਰਣ ਲਈ ਅਹਿਮ ਮੰਨੀ ਜਾ ਰਹੀ ਹੈ ਅਤੇ ਇਸ ਤੋਂ ਨਿਕਲਣ ਵਾਲੇ ਫੈਸਲੇ ਸਿੱਖ ਸੰਗਤ ਲਈ ਵੱਡੇ ਪ੍ਰਭਾਵ ਵਾਲੇ ਹੋ ਸਕਦੇ ਹਨ।
High level Deliberation On Panthic Issues At Akal Takht On May 3 Important Meeting Of Panj Singh Sahibs Called
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)