ਹੇਮਕੁੰਟ ਸਾਹਿਬ ਦੀ ਯਾਤਰਾ 2026 ਲਈ ਸਰਕਾਰ ਵੱਲੋਂ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਆਨਲਾਈਨ ਰਜਿਸਟ੍ਰੇਸ਼ਨ ਨੂੰ ਸ਼ੁਰੂ ਕੀਤਾ ਜਾ ਚੁੱਕਾ ਹੈ, ਜਿਸ ਨਾਲ ਯਾਤਰੀ ਆਪਣੇ ਯਾਤਰਾ ਸ਼ਡਿਊਲ ਅਨੁਸਾਰ ਰਜਿਸਟਰ ਕਰ ਸਕਦੇ ਹਨ।
ਪਹਿਲਾ ਜੱਥਾ 20 ਮਈ ਨੂੰ ਰਵਾਨਾ ਹੋਵੇਗਾ ਬਿੰਦਰਾ ਨੇ ਇਹ ਵੀ ਦੱਸਿਆ ਕਿ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ 20 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਸਾਹਿਬ ਤੋਂ ਰਵਾਨਾ ਹੋਵੇਗਾ ਅਤੇ 23 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹਣਗੇ।
ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ ਯਾਤਰੀਆਂ ਨੂੰ ਸੁਚਿਤ ਕੀਤਾ ਗਿਆ ਹੈ ਕਿ ਉਹ ਆਪਣੇ ਸ਼ਡਿਊਲ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ। ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹੁਣ ਸ਼ੁਰੂ ਹੋ ਚੁਕੀ ਹੈ, ਜਦਕਿ ਆਫਲਾਈਨ ਰਜਿਸਟ੍ਰੇਸ਼ਨ 18 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਰਿਸ਼ੀਕੇਸ਼ ਵਿਖੇ ਸ਼ੁਰੂ ਕੀਤੀ ਜਾਵੇਗੀ।
ਇਸ ਪ੍ਰਕਿਰਿਆ ਨਾਲ ਸੰਗਤਾਂ ਲਈ ਯਾਤਰਾ ਦੇ ਦੌਰਾਨ ਸਹੂਲਤ ਮੁਹੱਈਆ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਜਿਸਟ੍ਰੇਸ਼ਨ ਜਲਦੀ ਕਰਵਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ ਹੈ, ਤਾਂ ਜੋ ਉਹ ਆਪਣੀ ਯਾਤਰਾ ਨੂੰ ਸੁਵਿਧਾਜਨਕ ਤਰੀਕੇ ਨਾਲ ਅਨੁਭਵ ਕਰ ਸਕਣ।
Sri Hemkunt Sahib Yatra 2026 Online Registration Process Begins
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)