ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ

06/05/2026 | Public Times Bureau | Panjab

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥ ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦

Bilaaval Fifth Mehl Mother Father Children And The Wealth Of Maya Will Not Go Along With You


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App