ਬੁੱਧਵਾਰ ਨੂੰ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਜੀਤ ਸਿੰਘ, ਚੇਅਰਮੈਨ ਰਾਜਪਾਲ ਅਤੇ ਜਨਰਲ ਸਕੱਤਰ ਪਰਵਿੰਦਰ ਸਿੰਘ ਨੇ ਸੂਬਾ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਵਿਰੁੱਧ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ।
ਸਫ਼ਾਈ ਸੇਵਕਾਂ ਨੇ ਅੱਤ ਦੀ ਗਰਮੀ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਨੰਗੇ ਧੜ ਹੋ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜ ਮਹੀਨੇ ਪਹਿਲਾਂ ਮੰਗ ਪੱਤਰ ਦਿੱਤਾ ਗਿਆ ਸੀ, ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਉਨ੍ਹਾਂ ਨੂੰ ਸੜਕ ‘ਤੇ ਆਉਣ ਲਈ ਮਜ਼ਬੂਰ ਹੋਣਾ ਪਿਆ। ਸਫ਼ਾਈ ਸੇਵਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
Sanitation Workers In Mohali Raised Slogans In A Unique Manner Warned Against Not Accepting Their Demands
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)