ਅਜੀਤ ਰੋਡ ‘ਚ ਰਿਟਾਇਰਡ ਜੇਈ ਨੇ ਆਤਮਹੱਤਿਆ ਕੀਤੀ, ਪੁਲਿਸ ਅਤੇ ਸਹਾਰਾ ਟੀਮ ਨੇ ਮੌਕੇ ’ਤੇ ਕੀਤੀ ਕਾਰਵਾਈ

07/05/2026 | Public Times Bureau | Panjab

ਸਥਾਨਕ ਅਜੀਤ ਰੋਡ ਗਲੀ ਨੰਬਰ 24 ਵਿੱਚ ਇਕ ਰਿਟਾਇਰਡ ਜੇਈ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਗੁਆਢੀਆਂ ਵੱਲੋਂ ਥਾਣਾ ਸਿਵਲ ਲਾਈਨ ਪੁਲਿਸ ਅਤੇ ਸਹਾਰਾ ਜਨ ਸੇਵਾ ਨੂੰ ਦਿੱਤੀ ਗਈ। ਜਾਣਕਾਰੀ ਮਿਲਣ ਉਪਰੰਤ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਰ ਦਾ ਦਰਵਾਜ਼ਾ ਤੋੜ ਕੇ ਜਾਂਚ ਸ਼ੁਰੂ ਕੀਤੀ। ਅੰਦਰੋਂ ਇਕ ਵਿਅਕਤੀ ਦੀ ਲਾਸ਼ ਮਿਲੀ। ਮੁੱਢਲੀ ਜਾਂਚ ਵਿੱਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਰਾਤ ਦੇ ਸਮੇਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ।
ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਵੀ ਘਟਨਾ ਸਥਾਨ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਰਚਰੀ ਵਿੱਚ ਭੇਜਿਆ ਗਿਆ। ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ, ਪੁੱਤਰ ਪ੍ਰੀਤਮ ਚੰਦ (65) ਵਜੋਂ ਹੋਈ ਹੈ। ਉਹ ਪਾਵਰਕਾਮ ਵਿੱਚੋਂ ਜੂਨੀਅਰ ਇੰਜਨੀਅਰ ਸੇਵਾ ਤੋਂ ਰਿਟਾਇਰ ਹੋਏ ਸਨ। ਜਾਣਕਾਰੀ ਅਨੁਸਾਰ ਮ੍ਰਿਤਕ ਘਰ ਵਿੱਚ ਇਕੱਲੇ ਰਹਿੰਦੇ ਸਨ ਅਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਬਾਹਰ ਸੀ। ਪੁਲਿਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਕਾਰਨਾਵਾਂ ਦਾ ਪਤਾ ਲਗਾਉਣ ਲਈ ਅਗਲੇ ਕੁਝ ਦਿਨਾਂ ਵਿੱਚ ਹੋਰ ਕਾਰਵਾਈ ਦੀ ਸੰਭਾਵਨਾ ਹੈ।

Retired Je Commits Suicide On Ajit Road Police And Sahara Team Take Action At The Spot


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App