ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਵਿੱਚ ਸਰਹੱਦ ਪਾਰੋਂ ਨਸ਼ਾ ਅਤੇ ਹਥਿਆਰ ਸੁੱਟਣ ਦੀਆਂ ਘਟਨਾਵਾਂ ਜਾਰੀ ਹਨ। ਤਾਜ਼ਾ ਮਾਮਲੇ ਵਿੱਚ ਬੀਐੱਸਐੱਫ ਨੇ ਖੇਤਾਂ ਵਿੱਚੋਂ ਡ੍ਰੋਨ ਰਾਹੀਂ ਸੁੱਟੇ ਗਏ ਪਿਸਟਲ ਦੇ ਹਿੱਸੇ ਅਤੇ ਦੋ ਟੁੱਟੇ ਹੋਏ ਮੈਗਜ਼ੀਨ ਬਰਾਮਦ ਕੀਤੇ ਹਨ। ਬਰਾਮਦ ਸਮੱਗਰੀ ਨੂੰ ਥਾਣਾ ਖਾਲੜਾ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸਰਹੱਦੀ ਚੌਕੀ ਪੀਰ ਬਾਬਾ ’ਤੇ ਤਾਇਨਾਤ ਬੀਐੱਸਐੱਫ ਦੀ 115 ਬਟਾਲੀਅਨ ਦੇ ਕੰਪਨੀ ਕਮਾਂਡਰ ਅਮਿਤ ਪ੍ਰਕਾਸ਼ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਦਿਲਬਾਗ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਡੱਲ ਦੇ ਖੇਤ ਵਿਚ ਪੀਲੇ ਰੰਗ ਦਾ ਪੈਕੇਟ ਡਿੱਗਾ ਹੋਇਆ ਹੈ।
ਸੂਚਨਾ ਪ੍ਰਾਪਤ ਹੋਣ 'ਤੇ ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਪੀਲੇ ਰੰਗ ਦੇ ਪੈਕੇਟ ਨੂੰ ਕਬਜ਼ੇ ਵਿੱਚ ਲੈ ਲਿਆ। ਜਾਂਚ ਦੌਰਾਨ ਬਿਨਾਂ ਸਲਾਈਡ ਵਾਲਾ ਪਿਸਟਲ ਅਤੇ ਦੋ ਟੁੱਟੇ ਹੋਏ ਮੈਗਜ਼ੀਨ ਬਰਾਮਦ ਹੋਏ। ਪੁਲਿਸ ਨੇ ਕਿਹਾ ਕਿ ਬਰਾਮਦ ਸਮੱਗਰੀ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਅਸਲਾ ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪਿਸਟਲ ਮੰਗਵਾਉਣ ਵਾਲੇ ਵਿਅਕਤੀ ਦੀ ਪਛਾਣ ਲਈ ਪੁਲਿਸ ਯਤਨਸ਼ੀਲ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰਨ ਦਾ ਉਦੇਸ਼ ਹੈ।
Tarn Taran Pistol Parts And Magazines Dropped By Drone Recovered In Border Village Dal Case Registered
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)