ਬਟਾਲਾ: ਦਿਨ-ਦਿਹਾੜੇ ਭਾਜਪਾ ਦਫਤਰ ’ਚ ਇਕ ਹਿੰਸਕ ਵਾਰਦਾਤ ਨੇ ਲੋਕਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ। ਜਾਣਕਾਰੀ ਅਨੁਸਾਰ, ਦੁਪਹਿਰ ਤਕਰੀਬਨ 3 ਵਜੇ, 20 ਤੋਂ 25 ਅਣਪਛਾਤੇ ਵਿਅਕਤੀ ਕਾਰਾਂ ਵਿੱਚ ਸਵਾਰ ਹੋ ਕੇ ਭਾਜਪਾ ਦਫਤਰ ਵਿੱਚ ਦਾਖਲ ਹੋਏ। ਉਨ੍ਹਾਂ ਦਫਤਰ ਵਿੱਚ ਇਕ ਭਾਜਪਾ ਵਰਕਰ ਤੇ ਦਫਤਰ ’ਚ ਲੱਗੇ ਭਾਜਪਾ ਨੇਤਾਵਾਂ ਦੇ ਹੋਰਡਿੰਗ ਬੋਰਡ ’ਤੇ ਕਾਲੀ ਸਿਆਹੀ ਸੁੱਟੀ।
ਭਾਜਪਾ ਵਰਕਰ ਸੰਜੀਵ ਗੁਪਤਾ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਦਫਤਰ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਦਫਤਰ ’ਚ ਦਾਖਲ ਹੋਣ ਤੋਂ ਬਾਅਦ ਜ਼ਿਲਾ ਪ੍ਰਧਾਨ ਹੀਰਾ ਵਾਲੀਆ ਬਾਰੇ ਪੁੱਛਗਿੱਛ ਕੀਤੀ ਅਤੇ ਉਸ ਦੌਰਾਨ ਉਨ੍ਹਾਂ ਨਾਲ ਬਦਤਮੀਜ਼ੀ ਅਤੇ ਕੁੱਟਮਾਰ ਕੀਤਾ। ਮੌਕੇ ਤੋਂ ਫਰਾਰ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਦਫਤਰ ਵਿੱਚ ਹੋਰਡਿੰਗ ਬੋਰਡ ’ਤੇ ਕਾਲੀ ਸਿਆਹੀ ਸੁੱਟੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਅਤੇ ਸਿਟੀ ਪੁਲਿਸ ਵਲੋਂ ਮੌਕੇ ’ਤੇ ਪੁਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੀਐੱਸਪੀ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਜੁੜੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਭਾਜਪਾ ਵੱਲੋਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕਰਕੇ ਜ਼ਿੰਮੇਵਾਰਾਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
Violence By Unknown Persons At Batala Bjp Office Worker Beaten Up Black Ink Thrown On Hoarding Board
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)