ਪਟਿਆਲਾ: ਰਸੋਈ ਵਿੱਚ ਇਸਤੇਮਾਲ ਹੋਣ ਵਾਲੇ ਤੇਲ ਦੇ ਕਾਰੋਬਾਰੀ ਵਿਨੇ ਮਹੇਸ਼ਵਰੀ ਨੂੰ ਹਨੁਮਾਨਗੜ੍ਹ ਰਾਜਸਥਾਨ ਦੇ ਰਹਿਣ ਵਾਲੇ ਮਹਾਂਵੀਰ ਪ੍ਰਸਾਦ ਅਤੇ ਉਸਦੇ ਪੁੱਤਰ ਸੰਜੇ ਸਕੀਚੀ ਸਮੇਤ ਇਕ ਹੋਰ ਅਣਪਛਾਤੇ ਵਿਅਕਤੀਆਂ ਵੱਲੋਂ ਜਾਨ ਦੀ ਸਲਾਮਤੀ ਦੇ ਬਦਲੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ।
ਕਾਰੋਬਾਰੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਹ ਖਾਣ ਵਾਲੇ ਤੇਲ ਦਾ ਵਪਾਰ ਕਰਦੇ ਹਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਉਨ੍ਹਾਂ ਦੀ ਸਪਲਾਈ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਾਂਵੀਰ ਪ੍ਰਸਾਦ ਅਤੇ ਉਸ ਦੇ ਪੁੱਤਰ ਨਾਲ ਪੁਰਾਣਾ ਵਿਵਾਦ ਚੱਲ ਰਿਹਾ ਹੈ, ਜਿਸਦੇ ਚੱਲਦੇ ਹੀ ਉਨ੍ਹਾਂ ਨੂੰ 17 ਅਪ੍ਰੈਲ ਨੂੰ ਫੋਨ ਕਰਕੇ ਇਕ ਕਰੋੜ ਰੁਪਏ ਮੰਗੇ ਗਏ ਅਤੇ ਨਾ ਦੇਣ ਦੀ ਸੂਰਤ ਵਿੱਚ ਜਾਨ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ।
ਇਸ ਮਾਮਲੇ ਬਾਰੇ ਜਾਣਕਾਰੀ ਮਿਲਣ ਮਗਰੋਂ, ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲਿਸ ਨੇ ਕਾਰੋਬਾਰੀ ਦੇ ਬਿਆਨਾਂ ਦੇ ਆਧਾਰ ’ਤੇ ਮਹਾਂਵੀਰ ਪ੍ਰਸਾਦ, ਉਸਦੇ ਪੁੱਤਰ ਸੰਜੇ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਸੰਗੀਨ ਦੋਸ਼ਾਂ ਹੇਠ ਪਰਚਾ ਦਰਜ ਕਰ ਕੇ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਮਾਮਲੇ ਨੂੰ ਗੰਭੀਰ ਲੈਂਦੇ ਹੋਏ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਕਾਰਵਾਈ ਜਾਰੀ ਹੈ ਅਤੇ ਕਾਰੋਬਾਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
Father son Duo Demand Rs 1 Crore Ransom From Oil Businessman Hanumangarh Police Registers Case On Serious Charges
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)