ਅੰਦਰਲੀ ਗਊਸ਼ਾਲਾ ਨਜ਼ਦੀਕ ਅੱਜ ਸਵੇਰੇ ਇੱਕ ਭਿਆਨਕ ਸੜਕੀ ਹਾਦਸੇ ਵਿੱਚ ਸਕੂਲੀ ਵਿਦਿਆਰਥੀ ਗੁਰਬਖਸ਼ ਸਿੰਘ ਦੀ ਮੌਤ ਹੋ ਗਈ, ਜਦ ਕਿ ਚਾਰ ਹੋਰ ਵਿਦਿਆਰਥੀ ਗੰਭੀਰ ਜ਼ਖਮੀ ਹੋਏ। ਜਾਣਕਾਰੀ ਅਨੁਸਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤਪਾ ਦੇ ਤਿੰਨ ਵਿਦਿਆਰਥੀ ਬਲਕਰਨ ਸਿੰਘ, ਖੁਦਬਖਸ਼ ਸਿੰਘ ਅਤੇ ਗੁਰਦੀਪ ਸਿੰਘ ਸਵੇਰੇ ਪੈਦਲ ਸਕੂਲ ਜਾ ਰਹੇ ਸਨ। ਇਸ ਦੌਰਾਨ ਉਹਨਾਂ ਦਾ ਦੋਸਤ ਹਰਮਨਜੋਤ ਸਿੰਘ ਮੋਟਰਸਾਈਕਲ ‘ਤੇ ਕੋਲ ਲੰਘ ਰਿਹਾ ਸੀ ਅਤੇ ਉਨ੍ਹਾਂ ਤਿੰਨ ਨੂੰ ਸਕੂਲ ਛੱਡਣ ਲਈ ਆਪਣੇ ਮੋਟਰਸਾਈਕਲ ‘ਤੇ ਬਿਠਾ ਲਿਆ। ਜਦੋਂ ਉਹ ਗਊਸ਼ਾਲਾ ਨੇੜੇ ਪਹੁੰਚੇ, ਤਾਂ ਉਹਨਾਂ ਨੇ ਸੜਕ ਪਾਰ ਕਰ ਰਹੇ ਇੱਕ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੋਟਰਸਾਈਕਲ ਬੇਕਾਬੂ ਹੋ ਗਈ ਅਤੇ ਸਾਹਮਣੇ ਆ ਰਹੇ ਹੋਰ ਮੋਟਰਸਾਈਕਲ ਨਾਲ ਟਕਰਾਅ ਹੋ ਗਿਆ। ਹਾਦਸੇ ਦੀ ਭਿਆਨਕਤਾ ਦੇ ਕਾਰਨ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ ਮੋਟਰਸਾਈਕਲ ਤੇ ਸਵਾਰ ਚਾਰੋ ਵਿਦਿਆਰਥੀ ਅਤੇ ਪੈਦਲ ਜਾ ਰਹੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਤੁਰੰਤ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਦੇ ਪੰਡਿਤ ਅਰਵਿੰਦ ਸ਼ੁਕਲਾ ਅਤੇ ਮਿੰਨੀ ਸਹਾਰਾ ਕਲੱਬ ਦੀ ਐਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ, ਤਪਾ ਵਿਖੇ ਪਹੁੰਚਾਇਆ ਗਿਆ। ਡਾਕਟਰਾਂ ਨੇ ਤੁਰੰਤ ਇਲਾਜ ਸ਼ੁਰੂ ਕੀਤਾ, ਪਰ ਪਲੱਸ ਵਨ ਦਾ ਵਿਦਿਆਰਥੀ ਗੁਰਬਖਸ਼ ਸਿੰਘ ਆਪਣੇ ਜ਼ਖਮਾਂ ਨੂੰ ਸਹਨ ਨਾ ਕਰ ਸਕਿਆ ਅਤੇ ਦਮ ਤੋੜ ਗਿਆ। ਬਾਕੀ ਜ਼ਖਮੀਆਂ ਦੀ ਹਾਲਤ ਗੰਭੀਰ ਦੇਖਦਿਆਂ, ਇੱਕ ਵਿਦਿਆਰਥੀ ਨੂੰ ਬਾਹਰ ਰੈਫਰ ਕਰ ਦਿੱਤਾ ਗਿਆ। ਹਾਦਸੇ ਦੀ ਖ਼ਬਰ ਮਿਲਦੇ ਹੀ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰ, ਸਕੂਲ ਦੇ ਵਿਦਿਆਰਥੀ ਅਤੇ ਪੁਲਿਸ ਅਧਿਕਾਰੀ ਹਸਪਤਾਲ ਪਹੁੰਚੇ। ਲੋਕਾਂ ਨੇ ਪ੍ਰਸ਼ਾਸਨ ਤੋਂ ਸੜਕ ਸੁਰੱਖਿਆ ਦੇ ਪੱਕੇ ਪ੍ਰਬੰਧ ਕਰਨ ਦੀ ਮੰਗ ਕੀਤੀ। ਪੁਲਿਸ ਹਾਦਸੇ ਦੀ ਜਾਂਚ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਖੰਘਾਲਣੇ ਸ਼ੁਰੂ ਕਰ ਦਿੱਤੇ ਹਨ। ਮ੍ਰਿਤਕ ਵਿਦਿਆਰਥੀ ਦੀ ਲਾਸ਼ ਮੋਰਚਰੀ ਰੂਮ, ਬਰਨਾਲਾ ਭੇਜੀ ਗਈ ਹੈ, ਜਿੱਥੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਸੀ ਅਤੇ ਸੜਕ ਸੁਰੱਖਿਆ ਬਾਰੇ ਚਿੰਤਾ ਵੀ ਜ਼ਾਹਿਰ ਕੀਤੀ ਗਈ।
Road Accident Near Indrali Gaushala School Student Gurbaksh Singh Dies Four Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)