ਪਟਿਆਲਾ: ਲਾਹੌਰੀ ਗੇਟ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ, ਜੋ ਅਦਾਲਤ ਨੂੰ ਗੁੰਮਰਾਹ ਕਰਕੇ ਅਤੇ ਜ਼ਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਜ਼ਮਾਨਤ ਹਾਸਲ ਕਰ ਰਹੇ ਸਨ। ਇਹ ਕਾਰਵਾਈ ਅਡੀਸ਼ਨਲ ਸੈਸ਼ਨ ਜੱਜ ਸੁਚੇਤਾ ਅਸ਼ੀਸ਼ ਦੇਵ ਦੀ ਅਦਾਲਤ ਦੇ ਰੀਡਰ ਦੀ ਸ਼ਿਕਾਇਤ 'ਤੇ ਕੀਤੀ ਗਈ।
ਜਾਣਕਾਰੀ ਮੁਤਾਬਕ, ਮੁਲਜ਼ਮਾਂ ਨੇ ਜ਼ਮਾਨਤ ਲਈ ਅਦਾਲਤ ਵਿੱਚ ਕੁਝ ਦਸਤਾਵੇਜ਼ ਪੇਸ਼ ਕੀਤੇ, ਜੋ ਅਦਾਲਤੀ ਜਾਂਚ ਦੌਰਾਨ ਪੂਰੀ ਤਰ੍ਹਾਂ ਜਾਅਲੀ ਅਤੇ ਝੂਠੇ ਸਾਬਿਤ ਹੋਏ। ਦੋਸ਼ੀਆਂ ਨੇ ਧੋਖਾਧੜੀ ਕਰਕੇ ਗਲਤ ਤਰੀਕੇ ਨਾਲ ਜ਼ਮਾਨਤ ਹਾਸਲ ਕੀਤੀ।
ਪੁਲਿਸ ਵੱਲੋਂ ਮਾਮਲੇ ਵਿੱਚ ਸਦਾ ਸਿੰਘ, ਵਾਸੀ ਪਿੰਡ ਸੰਕਰਪੁਰ ਜ਼ਿਲ੍ਹਾ ਪਟਿਆਲਾ, ਜਗੀਰ ਸਿੰਘ, ਸਰਪੰਚ ਪਿੰਡ ਸੰਕਰਪੁਰ ਜ਼ਿਲ੍ਹਾ ਪਟਿਆਲਾ ਅਤੇ ਹਿਮਾਂਸ਼ੂ, ਵਾਸੀ ਬਾਲਮੀਕ ਬਸਤੀ, ਬੌੜਾਂ ਗੇਟ, ਨਾਭਾ ਖ਼ਿਲਾਫ਼ ਕਾਰਵਾਈ ਕੀਤੀ। ਉਕਤ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਲਾਹੌਰੀ ਗੇਟ ਪੁਲਿਸ ਨੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਸ ਘਟਨਾ ਵਿੱਚ ਸ਼ਾਮਲ ਹੋਰ ਤੱਥ ਅਤੇ ਜ਼ਿੰਮੇਵਾਰਾਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਲੋਕਾਂ ਨੂੰ ਆਗਾਹ ਕੀਤਾ ਹੈ ਕਿ ਕਾਨੂੰਨੀ ਕਾਰਵਾਈ ਲੁਕਵਾਉਣ ਦੀ ਕੋਸ਼ਿਸ਼ ਨਾ ਕਰਨ।
Lahori Gate Police Registers Cheating Case Against Three People Who Obtained Bail Using Fake Documents
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)