ਚੋਣੀ ਮਾਹੌਲ ਵਿਚ ਤਣਾਅ, ਅਕਾਲੀ ਆਗੂ ਦੇ ਪੁੱਤਰ ‘ਤੇ ਕਾਤਲਾਨਾ ਹਮਲਾ, ਬਾਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ

16/05/2026 | Public Times Bureau | Panjab

ਭੁੱਚੋ ਮੰਡੀ ਵਿੱਚ ਨਗਰ ਕੌਂਸਲ ਚੋਣਾਂ ਦੇ ਦਰਮਿਆਨ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਆਗੂ ਨਰਦੀਪ ਕੁਮਾਰ ਦੇ ਪੁੱਤਰ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਕਾਤਲਾਨਾ ਹਮਲਾ ਕੀਤਾ ਗਿਆ। ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਆਦੇਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਅਤੇ ਸਮਰਥਕਾਂ ਦਾ ਦੋਸ਼ ਹੈ ਕਿ ਇਹ ਹਮਲਾ ਚੋਣੀ ਰੰਜਿਸ਼ ਨਾਲ ਜੁੜਿਆ ਹੋ ਸਕਦਾ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ।

ਹਮਲੇ ਦੇ ਵਿਰੋਧ ਵਿੱਚ ਭੁੱਚੋ ਮੰਡੀ ਦੇ ਵਪਾਰੀਆਂ ਨੇ ਬਾਜ਼ਾਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਲੋਕਾਂ ਵੱਲੋਂ ਪੁਲਿਸ ਚੌਂਕੀ ਅੱਗੇ ਵੀ ਧਰਨਾ ਦਿੱਤਾ ਗਿਆ, ਜਿਸ ਨਾਲ ਸਥਿਤੀ ਹੋਰ ਗੰਭੀਰ ਹੋ ਗਈ। ਜਾਣਕਾਰੀ ਮੁਤਾਬਕ, ਨਰਦੀਪ ਕੁਮਾਰ ਖੁਦ ਵਾਰਡ ਨੰਬਰ ਦੋ ਤੋਂ ਨਗਰ ਕੌਂਸਲ ਚੋਣ ਲੜ ਰਹੇ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਆਪਣਾ ਚੋਣ ਦਫ਼ਤਰ ਵੀ ਖੋਲ੍ਹਿਆ ਸੀ। ਉਸ ਤੋਂ ਬਾਅਦ ਹੀ ਰਾਤ ਦੇ ਸਮੇਂ ਇਹ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ।

Tension In The Election Atmosphere Murderous Attack On Akali Leader s Son Protests By Closing Markets


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App