ਬੀਤੀ ਰਾਤ ਜਲੰਧਰ ਦੇ ਵਿੱਚ ਕੁਝ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਦੇ ਵਲੋਂ ਜਵੈਲਰ ਗੁਰਦਿਆਲ ਸਿੰਘ ਕੰਡਾ ਦੇ ਘਰ ਬਾਹਰ ਗੋਲੀਆਂ ਚਲਾਈਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ। ਫਾਇਰਿੰਗ ਦੀ ਆਵਾਜ਼ ਸੁਣਦਿਆਂ ਹੀ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਆਸ-ਪਾਸ ਦੇ ਲੋਕ ਘਰੋਂ ਬਾਹਰ ਆ ਗਏ। ਜਾਣਕਾਰੀ ਦੇ ਅਨੁਸਾਰ ਗੁਰਦਿਆਲ ਸਿੰਘ ਕੰਡਾ ਕੈਂਟ (ਜਲੰਧਰ ਛਾਉਣੀ) ਵਿੱਚ “ਕੰਡਾ ਜਵੈਲਰਜ਼” ਨਾਂ ਦਾ ਸ਼ੋਅਰੂਮ ਚਲਾਉਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਕਰੋੜਾਂ ਰੁਪਏ ਦੀ ਰੰਗਦਾਰੀ ਦੀਆਂ ਧਮਕੀਆਂ ਮਿਲ ਚੁੱਕੀਆਂ ਸਨ।
ਪੈਸੇ ਨਾ ਦੇਣ ਬਦਲੇ, ਜਵੈਲਰ ਦੇ ਪੁੱਤਰ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਧਮਕੀ ਦੇ ਚੱਲਦਿਆਂ ਹੀ ਮੁਲਜ਼ਮਾਂ ਨੇ ਘਰ ‘ਤੇ ਫਾਇਰਿੰਗ ਕਰ ਕੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ-7 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
ਪੁਲਿਸ ਦਾ ਮੰਨਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਫਿਰੌਤੀ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜਿਆ ਹੋਇਆ ਜਾਪਦਾ ਹੈ, ਹਾਲਾਂਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਗੋਲੀਆਂ ਦੇ ਖੋਲ ਕਬਜ਼ੇ ਵਿੱਚ ਲੈ ਲਏ ਹਨ। ਫਿਲਹਾਲ, ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਫੁਟੇਜ, ਮੋਬਾਈਲ ਲੋਕੇਸ਼ਨ ਅਤੇ ਹੋਰ ਤਕਨੀਕੀ ਸਬੂਤਾਂ ਰਾਹੀਂ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਜਾਰੀ ਹੈ।
night Firing At Jeweler Gurdial Singh Kanda s House Atmosphere Of Terror In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)