ਤੇਲੰਗਾਨਾ ਵਿੱਚ ਇੱਕ 21 ਸਾਲਾ ਮੁਟਿਆਰ ਵੈਸ਼ਨਵੀ ਨੂੰ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ, ਮੁਲਜ਼ਮ ਨੌਜਵਾਨ ਕਾਫ਼ੀ ਸਮੇਂ ਤੋਂ ਪ੍ਰੇਮ ਸਬੰਧਾਂ ਦੇ ਨਾਂ ‘ਤੇ ਕੁੜੀ ਨੂੰ ਪਰੇਸ਼ਾਨ ਕਰ ਰਿਹਾ ਸੀ। ਮ੍ਰਿਤਕਾ ਵੈਸ਼ਨਵੀ ਜਡਚੇਰਲਾ ਦੇ ਇੱਕ ਨਿੱਜੀ ਸਕੂਲ ਵਿੱਚ ਰਿਸੈਪਸ਼ਨਿਸਟ ਵਜੋਂ ਕੰਮ ਕਰਦੀ ਸੀ। ਪੁਲਿਸ ਦੇ ਅਨੁਸਾਰ, ਵੈਸ਼ਨਵੀ ਨੇ ਮੁਲਜ਼ਮ ਦਾ ਪ੍ਰੇਮ ਪ੍ਰਸਤਾਵ (Proposal) ਠੁਕਰਾ ਦਿੱਤਾ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਉਸ ਦਾ ਪਿੱਛਾ ਕਰ ਰਿਹਾ ਸੀ।
ਸ਼ਨੀਵਾਰ ਨੂੰ ਜਦੋਂ ਵੈਸ਼ਨਵੀ ਬੱਸ ਤੋਂ ਉਤਰ ਕੇ ਪੈਦਲ ਜਾ ਰਹੀ ਸੀ, ਮੁਲਜ਼ਮ ਨੇ ਸ਼ਰੇਆਮ ਬਾਜ਼ਾਰ ਵਿੱਚ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ, ਮੁਲਜ਼ਮ ਨੇ ਕੁੜੀ ਦਾ ਗਲਾ ਵੱਢ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸਥਾਨਕ ਲੋਕਾਂ ਨੇ ਤੁਰੰਤ ਵੈਸ਼ਨਵੀ ਨੂੰ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕੀਤਾ। ਹਾਲਾਂਕਿ, ਗੰਭੀਰ ਜ਼ਖਮਾਂ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਫ਼ਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਅਤੇ ਤਲਾਸ਼ ਜਾਰੀ ਰੱਖੀ ਹੈ। ਇਸ ਹਾਦਸੇ ਨੇ ਸਥਾਨਕ ਲੋਕਾਂ ਵਿੱਚ ਭਿਆਨਕ ਹੌਲ ਪੈਦਾ ਕਰ ਦਿੱਤਾ ਹੈ।
telangana 21 year old Vaishnavi Brutally Murdered Attack Suspected Due To Love Rejection
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)