ਹਿਮਾਚਲ ਦੇ ਐਂਟਰੀ ਟੈਕਸ ਖ਼ਿਲਾਫ਼ ਕਿਸਾਨਾਂ ਦਾ ਵੱਡਾ ਮੋਰਚਾ: 1 ਜੂਨ ਨੂੰ 55 ਸਰਹੱਦੀ ਪੁਆਇੰਟ ਰਹਿਣਗੇ ਜਾਮ

20/05/2026 | Public Times Bureau | Panjab

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਪੰਜਾਬ ਅੰਦਰ ਚੱਲ ਰਿਹਾ ਸੰਘਰਸ਼ ਹੁਣ ਹੋਰ ਤੇਜ਼ ਹੋ ਗਿਆ ਹੈ। ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਪ੍ਰਦਰਸ਼ਨ ਦਾ ਐਲਾਨ ਕਰਦਿਆਂ 1 ਜੂਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੀਆਂ ਸਰਹੱਦਾਂ ‘ਤੇ 55 ਐਂਟਰੀ ਅਤੇ ਐਗਜ਼ਿਟ ਪੁਆਇੰਟ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਰੂਪਨਗਰ ਵਿਖੇ ਆਗੂਆਂ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਗਿਆ ਕਿ ਇਹ ਰੋਸ ਪ੍ਰਦਰਸ਼ਨ 1 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇਗਾ। ਇਸ ਦੌਰਾਨ ਹਿਮਾਚਲ ਵਿੱਚ ਆਉਣ-ਜਾਣ ਵਾਲੇ ਮੁੱਖ ਰਸਤੇ ਬੰਦ ਕਰਕੇ ਸਰਕਾਰ ਖ਼ਿਲਾਫ਼ ਤਿੱਖਾ ਵਿਰੋਧ ਦਰਜ ਕਰਵਾਇਆ ਜਾਵੇਗਾ।
ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਕਰਨਵੀਰ ਸਿੰਘ ਅਤੇ ਜਨ ਅਧਿਕਾਰ ਕਲਿਆਣ ਸਮਿਤੀ ਦੇ ਪ੍ਰਧਾਨ ਕਸ਼ਮੀਰ ਸਿੰਘ ਨੰਗਲੀ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਹਿਮਾਚਲ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦੇ ਵਪਾਰੀਆਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ‘ਤੇ ਵਾਧੂ ਆਰਥਿਕ ਬੋਝ ਪਾ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਨੇ ਐਂਟਰੀ ਟੈਕਸ ਵਾਪਸ ਨਾ ਲਿਆ ਤਾਂ 1 ਜੂਨ ਨੂੰ ਧਰਨਿਆਂ ਦੌਰਾਨ ਹੀ ਹੋਰ ਸਖ਼ਤ ਅਤੇ ਵੱਡੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਟੈਕਸ ਖ਼ਿਲਾਫ਼ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਵਪਾਰਕ ਹਿਤਾਂ ਦੀ ਰੱਖਿਆ ਲਈ ਵੀ ਹੈ। ਜਥੇਬੰਦੀਆਂ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸੰਘਰਸ਼ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇੱਕਜੁੱਟ ਹੋਣਾ ਸਮੇਂ ਦੀ ਲੋੜ ਹੈ।

Farmers Big Protest Against Himachal s Entry Tax 55 Border Points To Remain Closed On June 1


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App