ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਨਸ਼ੇ ਦੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮਾਮਲਿਆਂ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲੇ ਮਾਮਲੇ ਵਿੱਚ ਗੜ੍ਹਦੀਵਾਲਾ ਪੁਲਿਸ ਨੇ ਗਸ਼ਤ ਦੌਰਾਨ ਇੱਕ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਸਰਬਜੋਤ ਸਿੰਘ, ਵਾਸੀ ਪਿੰਡ ਮੂਨਕ ਖੁਰਦ ਨੂੰ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੜ੍ਹਦੀਵਾਲਾ ਦੇ ਵਾਲਮੀਕ ਮੁਹੱਲੇ ਵਿੱਚ ਨਸ਼ੇ ਦੀ ਹਾਲਤ ਵਿੱਚ ਘੁੰਮ ਰਿਹਾ ਸੀ। ਪੁਲਿਸ ਨੇ ਉਸ ਨੂੰ ਤੁਰੰਤ ਕਾਬੂ ਕਰਕੇ ਸਿਵਲ ਹਸਪਤਾਲ ਦਸੂਹਾ ਭੇਜਿਆ, ਜਿੱਥੇ ਡਾਕਟਰੀ ਜਾਂਚ ਅਤੇ ਡੋਪ ਟੈਸਟ ਦੌਰਾਨ ਉਸ ਦੀ ਰਿਪੋਰਟ ਪਾਜ਼ੇਟਿਵ ਆਈ।
ਦੂਜੇ ਮਾਮਲੇ ਵਿੱਚ ਥਾਣਾ ਸਦਰ ਹੁਸ਼ਿਆਰਪੁਰ ਦੀ ਪੁਲਿਸ ਨੇ ਚੰਡੀਗੜ੍ਹ–ਸਵਰਨ ਫਾਰਮ ਬਾਈਪਾਸ ਨੇੜੇ ਗਸ਼ਤ ਦੌਰਾਨ ਇੱਕ ਹੋਰ ਨੌਜਵਾਨ ਨੂੰ ਨਸ਼ੇ ਦੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਰੋਹਿਤ, ਵਾਸੀ ਛਾਉਣੀ ਕਲਾਂ ਵਜੋਂ ਹੋਈ ਹੈ। ਪੁਲਿਸ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਘੁੰਮਦੇ ਹੋਏ ਕਾਬੂ ਕੀਤਾ ਗਿਆ। ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿੱਥੇ ਮੈਡੀਕਲ ਜਾਂਚ ਅਤੇ ਡੋਪ ਟੈਸਟ ਵਿੱਚ ਉਸ ਦੇ ਸਰੀਰ ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਪੁਸ਼ਟੀ ਹੋਈ। ਪੁਲਿਸ ਨੇ ਦੋਵੇਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਲਿਆ ਹੈ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
Major Police Action Against Drugs In Hoshiarpur Two Youths Arrested Dope Test Positive
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)