ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਨਾਲਾ ਦੇ ਨਿਊ ਸਾਗਰ ਇਨਕਲੇਵ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰੇਲੂ ਝਗੜੇ ਦੌਰਾਨ ਇੱਕ ਨੇਪਾਲੀ ਮੂਲ ਦੇ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 38 ਸਾਲਾ ਸੀਤਾ ਵਿਸ਼ਕਰਮਾ ਵਜੋਂ ਹੋਈ ਹੈ, ਜਦਕਿ ਮੁਲਜ਼ਮ ਪਤੀ ਦੀ ਪਛਾਣ 45 ਸਾਲਾ ਸੰਤੋਸ਼ ਕੁਮਾਰ ਵਿਸ਼ਕਰਮਾ ਵਜੋਂ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਅਨੁਸਾਰ ਦੋਵੇਂ ਪਤੀ-ਪਤਨੀ ਕਿਰਾਏ ’ਤੇ ਰਹਿ ਰਹੇ ਸਨ ਅਤੇ ਮੁਲਜ਼ਮ ਹਾਲ ਹੀ ਵਿੱਚ ਨੇਪਾਲ ਤੋਂ ਵਾਪਸ ਆਇਆ ਸੀ।
ਜਾਣਕਾਰੀ ਮੁਤਾਬਕ ਘਰ ਵਿੱਚ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਤਿੱਖਾ ਝਗੜਾ ਹੋਇਆ, ਜੋ ਇੰਨਾ ਵਧ ਗਿਆ ਕਿ ਗੁੱਸੇ ਵਿੱਚ ਆ ਕੇ ਪਤੀ ਨੇ ਤਵੇ ਨਾਲ ਵਾਰ ਕਰਕੇ ਪਤਨੀ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਸ਼ੋਰ ਸੁਣ ਕੇ ਉਹ ਮੌਕੇ ’ਤੇ ਪਹੁੰਚੇ ਪਰ ਤਦ ਤੱਕ ਬਹੁਤ ਦੇਰ ਹੋ ਚੁੱਕੀ ਸੀ। ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਥਾਣਾ ਲਾਂਬੜਾ ਦੇ ਐਸਐਚਓ ਸਬ ਇੰਸਪੈਕਟਰ ਬਲਵੀਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਘਰ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਅਧਿਕਾਰਿਕ ਪੁਸ਼ਟੀ ਅਜੇ ਨਹੀਂ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਸਬੂਤਾਂ ਅਤੇ ਰਿਪੋਰਟਾਂ ਦੇ ਆਧਾਰ ’ਤੇ ਕੀਤੀ ਜਾਵੇਗੀ।
Horrific Incident In Nala Village Of Jalandhar Husband Murders Wife Terror In The Area
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)