ਭਗਵੰਤ ਮਾਨ ਦਾ ਵੱਡਾ ਐਲਾਨ: ਸਰਕਾਰੀ ਦਫ਼ਤਰ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ, ਲੂ ਅਤੇ ਗਰਮੀ ਤੋਂ ਬਚਾਅ ਲਈ ਨਵਾਂ ਸ਼ੈਡਿਊਲ

22/05/2026 | Public Times Bureau | Panjab

ਚੰਡੀਗੜ੍ਹ — ਪੰਜਾਬ ਵਿੱਚ ਲਗਾਤਾਰ ਵਧ ਰਹੀ ਭਿਆਨਕ ਗਰਮੀ ਅਤੇ ਲੂ ਦੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ, ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਰੱਖਣ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰੀ ਦਫ਼ਤਰ ਅਤੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਆਉਣ ਵਾਲੇ ਸੋਮਵਾਰ, 25 ਮਈ ਤੋਂ, ਸਾਰੇ ਸਰਕਾਰੀ ਦਫ਼ਤਰ ਅਤੇ ਸਕੂਲ (ਸਾਰੀਆਂ ਕਲਾਸਾਂ ਲਈ) ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 1:30 ਵਜੇ ਬੰਦ ਹੋਣਗੇ।



ਪਿਛਲੇ ਦਿਨਾਂ ਵਿੱਚ ਵਧ ਰਹੇ ਤਾਪਮਾਨ ਕਾਰਨ, ਸਕੂਲੀ ਬੱਚਿਆਂ, ਖਾਸ ਕਰਕੇ ਛੋਟੇ ਬੱਚਿਆਂ ਅਤੇ ਦਫ਼ਤਰੀ ਮੁਲਾਜ਼ਮਾਂ ਲਈ ਦੁਪਹਿਰ ਦੇ ਸਮੇਂ ਆਉਣ-ਜਾਣ ਮੁਸ਼ਕਲ ਬਣ ਗਈ ਸੀ। ਸਰਕਾਰ ਦੇ ਨਵੇਂ ਫੈਸਲੇ ਨਾਲ ਹੁਣ ਲੋਕ ਦੁਪਹਿਰ ਦੀ ਤਿੱਖੀ ਧੁੱਪ ਅਤੇ ਲੂ ਤੋਂ ਬਚ ਸਕਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਲੋਕਾਂ ਦੀ ਸਹੂਲਤ ਅਤੇ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਇਸ ਤਦਬੀਰ ਨਾਲ ਗਰਮੀ ਦੇ ਮੌਸਮ ਵਿੱਚ ਕਿਸੇ ਨੂੰ ਵੀ ਅਣਆਵਸ਼ਕ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜ਼ਰੂਰਤ ਪੈਣ ‘ਤੇ ਹੋਰ ਸਮੇਂ ਜਾਂ ਤਬਦੀਲੀਆਂ ਵੀ ਕੀਤੀਆਂ ਜਾ ਸਕਦੀਆਂ ਹਨ, ਤਾਂ ਜੋ ਹਰੇਕ ਵਿਅਕਤੀ ਨੂੰ ਗਰਮੀ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।

Bhagwant Mann s Big Announcement Change In Timings Of Government Offices And Schools New Schedule To Protect Against Heat And Humidity


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App