ਲੁਧਿਆਣਾ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਗਈ। ਸੋਮਵਾਰ ਸਵੇਰੇ ਚਲਾਈ ਗਈ ਇਸ ਮੁਹਿੰਮ ਦੌਰਾਨ ਕਈ ਥਾਵਾਂ ‘ਤੇ ਬੁਲਡੋਜ਼ਰ ਚਲਾ ਕੇ ਗੈਰ-ਅਧਿਕ੍ਰਿਤ ਕਾਲੋਨੀਆਂ ਅਤੇ ਨਿਯਮਾਂ ਦੇ ਉਲੰਘਣ ਨਾਲ ਬਣੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਡੇਹਲੋਂ, ਜਸਪਾਲ ਬਾਂਗੜ ਅਤੇ ਉੱਚੀ ਮੰਗਲੀ ਖੇਤਰਾਂ ਵਿੱਚ ਬਣੀਆਂ ਪੰਜ ਗੈਰ-ਅਧਿਕ੍ਰਿਤ ਕਾਲੋਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਥਾਵਾਂ ‘ਤੇ ਵਿਕਾਸ ਨਿਯਮਾਂ ਦੀ ਉਲੰਘਣਾ ਕਰਕੇ ਪਲਾਟਿੰਗ ਅਤੇ ਉਸਾਰੀ ਕੀਤੀ ਜਾ ਰਹੀ ਸੀ, ਜਿਸ ਕਾਰਨ ਅਥਾਰਟੀ ਨੇ ਸਖ਼ਤ ਕਾਰਵਾਈ ਕਰਦਿਆਂ ਢਾਹ ਦਿੱਤੇ। ਇਸ ਦੇ ਨਾਲ ਹੀ ਭੈਰੋਮੁੰਨਾ, ਗਿੱਲ, ਜੰਡਿਆਲੀ, ਜਸਪਾਲ ਬਾਂਗੜ, ਕੋਹਾੜਾ, ਸੰਘੂ ਪੈਲੇਸ ਨੇੜਲੇ ਇਲਾਕੇ, ਲੁਧਿਆਣਾ-ਮਾਲੇਰਕੋਟਲਾ ਸੜਕ ‘ਤੇ ਮਰਾਡੋ ਚੌਕੀ ਨੇੜੇ ਅਤੇ ਟਿੱਬਾ ਖੇਤਰ ਵਿੱਚ ਬਣੀਆਂ 12 ਨਾਜਾਇਜ਼ ਇਮਾਰਤਾਂ ‘ਤੇ ਵੀ ਕਾਰਵਾਈ ਕੀਤੀ ਗਈ।
ਅਧਿਕਾਰੀਆਂ ਨੇ ਕਿਹਾ ਕਿ ਬਿਨਾਂ ਮਨਜ਼ੂਰੀ ਬਣ ਰਹੀਆਂ ਉਸਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗਲਾਡਾ ਨੇ ਅਗਲੀ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਚੂਰਪੁਰ, ਦਾਦ, ਕੰਜੀਆ, ਮਾਣਕਵਾਲ ਅਤੇ ਥਰੀਕੇ ਸਮੇਤ ਹੋਰ ਪਿੰਡਾਂ ਵਿੱਚ ਵਿਕਸਿਤ ਹੋ ਰਹੀਆਂ 20 ਗੈਰ-ਅਧਿਕ੍ਰਿਤ ਕਾਲੋਨੀਆਂ ਦੀ ਸੂਚੀ ਸਬੰਧਤ ਤਹਿਸੀਲਦਾਰਾਂ ਨੂੰ ਭੇਜ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਇਨ੍ਹਾਂ ਕਾਲੋਨੀਆਂ ਦੀਆਂ ਰਜਿਸਟਰੀਆਂ ‘ਤੇ ਰੋਕ ਲਗਾਉਣਾ ਅਤੇ ਰੈਵੇਨਿਊ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ। ਗਲਾਡਾ ਦੇ ਐਡੀਸ਼ਨਲ ਚੀਫ ਐਡਮਿਨਿਸਟ੍ਰੇਟਰ ਵਿਕਾਸ ਹੀਰਾ ਨੇ ਲੋਕਾਂ ਨੂੰ ਸਚੇਤ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਕਾਲੋਨੀ ਜਾਂ ਜਾਇਦਾਦ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਉਸਦੀ ਕਾਨੂੰਨੀ ਮਨਜ਼ੂਰੀ ਦੀ ਪੂਰੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਗਲਾਡਾ ਦੀ ਅਧਿਕਾਰਿਕ ਵੈੱਬਸਾਈਟ ਰਾਹੀਂ ਪ੍ਰੋਜੈਕਟ ਦੀ ਮਨਜ਼ੂਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਪਲਾਟ ਜਾਂ ਇਮਾਰਤ ਖਰੀਦਣ।
Glada takes a strong stand against illegal constructions demolishes many illegal colonies and buildings in ludhiana
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)