ਲੁਧਿਆਣਾ ਦੇ ਫੁੱਲਾਂਵਾਲ ਇਲਾਕੇ ਵਿੱਚ 16 ਸਾਲਾ ਨੌਜਵਾਨ ਦੀ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕੀਤੇ ਜਾਣ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਕਰਨੈਲ ਸਿੰਘ ਨਗਰ ਵਾਸੀ 16 ਸਾਲਾ ਸਾਹਿਲ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਉਸਦੇ ਪਿਤਾ ਸੰਜੀਤ ਸਿੰਘ ਨੇ ਦੱਸਿਆ ਕਿ ਸਾਹਿਲ ਆਪਣੇ ਮਾਸੀ ਦੇ ਲੜਕੇ ਪੰਕਜ ਨਾਲ ਮੋਟਰਸਾਈਕਲ ‘ਤੇ ਸਬਜ਼ੀ ਲੈਣ ਲਈ ਗਿਆ ਸੀ। ਜਦੋਂ ਉਹ ਫੁੱਲਾਂਵਾਲ ਸਟੇਡੀਅਮ ਨੇੜੇ ਸੇਵਾ ਕੇਂਦਰ ਕੋਲ ਪਹੁੰਚੇ ਤਾਂ ਉਥੇ ਪਹਿਲਾਂ ਤੋਂ ਮੌਜੂਦ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਅਨੁਸਾਰ ਸਾਹਿਲ ਨੇ ਹਾਲਾਤ ਨੂੰ ਦੇਖਦਿਆਂ ਮੋਟਰਸਾਈਕਲ ਤੋਂ ਉਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਂਬਰਾਂ ਵੱਲੋਂ ਉਸਨੂੰ ਤੁਰੰਤ ਫਿਰੋਜ਼ਪੁਰ ਰੋਡ ਸਥਿਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਪੁਲਿਸ ਨੇ ਇਸ ਮਾਮਲੇ ਵਿੱਚ ਪਰਮ, ਗੌਤਮ, ਬੱਚੂ ਅਤੇ ਨੰਨੀ ਸਮੇਤ 10 ਤੋਂ 12 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕਤਲ ਅਤੇ ਹੋਰ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀਆਂ ਮੁਤਾਬਕ ਹਮਲੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ।
Brutal Murder Of Minor In Ludhiana Attack With Sharp Weapons In Phulwal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)