ਝਬਾਲ ਬਾਈਪਾਸ ‘ਤੇ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 73 ਸਾਲਾ ਬਜ਼ੁਰਗ ਦੀ ਮੌਤ

25/05/2026 | Public Times Bureau | Panjab

ਤਰਨਤਾਰਨ ਦੇ ਝਬਾਲ ਬਾਈਪਾਸ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ 73 ਸਾਲਾ ਬਜ਼ੁਰਗ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ, ਜਦਕਿ ਟੱਕਰ ਮਾਰਨ ਵਾਲਾ ਕਾਰ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਗੁਰਦਿਆਲ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਮੁਹੱਲਾ ਟਾਂਕਕੁਸ਼ੱਤਰੀ ਦੇ ਰਹਿਣ ਵਾਲੇ ਸਨ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਉਨ੍ਹਾਂ ਦੇ ਪੁੱਤਰ ਹਰਬੀਰ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਐਕਟਿਵਾ ‘ਤੇ ਕਿਸੇ ਕੰਮ ਸਬੰਧੀ ਝਬਾਲ ਬਾਈਪਾਸ ਗਏ ਹੋਏ ਸਨ। ਜਦੋਂ ਉਹ ਵਾਪਸ ਘਰ ਆ ਰਹੇ ਸਨ ਤਾਂ ਕਾਜੀਕੋਟ ਮੋੜ ਨੇੜੇ ਲੰਗਰ ਹਾਲ ਸਾਹਮਣੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇਨੀ ਭਿਆਨਕ ਸੀ ਕਿ ਗੁਰਦਿਆਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਐਕਟਿਵਾ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਤੁਰੰਤ ਤਰਨਤਾਰਨ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਹਾਦਸੇ ਵਿੱਚ ਸ਼ਾਮਲ ਕਾਰ ਦੀ ਪਛਾਣ ਲਈ ਵੱਖ-ਵੱਖ ਥਾਵਾਂ ਦੇ ਨਿਗਰਾਨੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਗਿਆ ਹੈ। ਉਧਰ, ਜਾਂਚ ਅਧਿਕਾਰੀ ਏਐੱਸਆਈ ਗੁਰਪ੍ਰੀਤ ਸਿੰਘ ਵੱਲੋਂ ਫਰਾਰ ਕਾਰ ਚਾਲਕ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

Painful Road Accident On Jhabal Bypass 73 year old Dies After Being Hit By A Speeding Car


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App