ਮਜੀਠਾ ਚੋਣਾਂ ਦੌਰਾਨ ਤਣਾਅ ਚਰਮ ‘ਤੇ: ਅਕਾਲੀ ਤੇ ‘ਆਪ’ ਵਰਕਰਾਂ ਵਿਚਾਲੇ ਝੜਪ, ਤੇਜ਼ਧਾਰ ਹਥਿਆਰ ਨਾਲ ਹਮਲੇ ‘ਚ ਇੱਕ ਜ਼ਖ਼ਮੀ

26/05/2026 | Public Times Bureau | Panjab

ਵਿਧਾਨ ਸਭਾ ਹਲਕਾ ਮਜੀਠਾ ਦੇ ਮੁੱਖ ਸ਼ਹਿਰ ਮਜੀਠਾ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 9 ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਆਪਸ ਵਿੱਚ ਭਿੜ ਗਏ। ਦੋਵਾਂ ਧਿਰਾਂ ਵਿਚਾਲੇ ਹੋਏ ਟਕਰਾਅ ਨੇ ਚੋਣੀ ਮਾਹੌਲ ਨੂੰ ਗਰਮਾ ਦਿੱਤਾ ਅਤੇ ਮੌਕੇ ‘ਤੇ ਹੰਗਾਮੇ ਵਾਲੀ ਸਥਿਤੀ ਬਣ ਗਈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਪਤੀ ਆਪਣੇ ਸਮਰਥਕਾਂ ਸਮੇਤ ਪੋਲਿੰਗ ਬੂਥ ਅੰਦਰ ਦਾਖਲ ਹੋਇਆ ਅਤੇ ਵੋਟਰਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ। ਇਸ ਦਾ ਵਿਰੋਧ ਕਰਨ ‘ਤੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਵੱਧ ਗਈ।

ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖੁਦ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਚੋਣ ਅਮਲ ਵਿੱਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ ਅਤੇ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਹਾਲਾਤ ਹੋਰ ਗੰਭੀਰ ਹੋ ਗਏ ਜਦੋਂ ਇੱਕ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰ ਵੱਲੋਂ ਅਕਾਲੀ ਦਲ ਦੇ ਇੱਕ ਵਰਕਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ। ਹਮਲੇ ਦੌਰਾਨ ਜ਼ਖ਼ਮੀ ਵਰਕਰ ਦੀ ਪੱਗ ਵੀ ਉਤਰ ਗਈ ਅਤੇ ਉਸ ਨੂੰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਮੀਰ ਕਾਸਿਮ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਪੁਲਿਸ ਨੇ ਹਮਲੇ ਨਾਲ ਸੰਬੰਧਿਤ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਪੁਲਿਸ ਥਾਣਾ ਮਜੀਠਾ ਦੇ ਬਾਹਰ ਵੀ ਦੋਵਾਂ ਪਾਰਟੀਆਂ ਦੇ ਵਰਕਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਜਿਸ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

Tensions At Its Peak During Majitha Elections Clash Between Akali And Aap Workers One Injured In Attack With Sharp Weapon


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App