ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਉੱਪਰ ਲਗਾਈ ਗਈ ਪੂਰਨ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਹੁਸ਼ਿਆਰਪੁਰ ਨਗਰ ਨਿਗਮ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ, ਸੈਨੇਟਰੀ ਸੁਪਰਵਾਈਜ਼ਰ ਸੂਰਜ ਕੁਮਾਰ ਅਤੇ ਸੈਨੇਟਰੀ ਸੁਪਰਵਾਈਜ਼ਰ ਸੰਜੀਵ ਕੁਮਾਰ ਦੀ ਟੀਮ ਨੇ ਸਵੇਰੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਇਲਾਕਿਆਂ ਵਿੱਚ ਅਚਨਚੇਤ ਪੈਟਰੋਲਿੰਗ ਅਤੇ ਚੈਕਿੰਗ ਕੀਤੀ।
ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਮੌਕੇ ‘ਤੇ ਦੋ ਚਲਾਨ ਜਾਰੀ ਕੀਤੇ ਗਏ। ਨਾਲ ਹੀ ਟੀਮ ਵੱਲੋਂ ਕਰੀਬ ਪੈਂਤਾਲੀ ਕਿਲੋ ਸਿੰਗਲ ਯੂਜ਼ ਪਲਾਸਟਿਕ ਵੀ ਜ਼ਬਤ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਸਾਂਝੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਸਭ ਦੇ ਸਹਿਯੋਗ ਨਾਲ ਹੀ ਹੁਸ਼ਿਆਰਪੁਰ ਨੂੰ ਸਾਫ਼, ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਸ਼ਹਿਰ ਬਣਾਇਆ ਜਾ ਸਕਦਾ ਹੈ।
Major Action Against Single use Plastic In Hoshiarpur Challan And Seizure During Surprise Raid By Municipal Corporation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)