ਲਾਡੋਵਾਲ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰ ਬੇਨਕਾਬ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

27/05/2026 | Public Times Bureau | Panjab

ਲੁਧਿਆਣਾ ਦੇ ਲਾਡੋਵਾਲ ਇਲਾਕੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਦੇ ਕੇਂਦਰ ਚਲਾਇਆ ਜਾ ਰਿਹਾ ਸੀ ਅਤੇ ਲੋਕਾਂ ਨਾਲ ਧੋਖਾਧੜੀ ਕੀਤੀ ਜਾ ਰਹੀ ਸੀ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਕੁੱਬੇਵਾਲ ਗੁੱਜਰਾਂ ਹੰਬੜਾ ਰੋਡ ‘ਤੇ ਬਣੇ ਇੱਕ ਸ਼ੈੱਡ ਹਾਲ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਛੁਡਾਉ ਕੇਂਦਰ ਚਲਾਇਆ ਜਾ ਰਿਹਾ ਹੈ।
ਸੂਚਨਾ ਵਿੱਚ ਇਹ ਵੀ ਦੱਸਿਆ ਗਿਆ ਕਿ ਹਰਵਿੰਦਰ ਸਿੰਘ ਉਰਫ਼ ਤਨੇਜਾ, ਅਮਨਦੀਪ ਸਿੰਘ ਉਰਫ਼ ਮਨੀ ਅਤੇ ਦਮਨਪ੍ਰੀਤ ਸਿੰਘ ਆਪਸ ਵਿੱਚ ਮਿਲ ਕੇ ਇਸ ਕੇਂਦਰ ਨੂੰ ਚਲਾ ਰਹੇ ਹਨ ਅਤੇ ਨਸ਼ਾ ਛੁਡਾਉਣ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਤੋਂ ਬਾਅਦ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ‘ਤੇ ਛਾਪੇਮਾਰੀ ਕੀਤੀ। ਜਾਂਚ ਦੌਰਾਨ ਪੁਸ਼ਟੀ ਹੋਈ ਕਿ ਕੇਂਦਰ ਕੋਲ ਕੋਈ ਕਾਨੂੰਨੀ ਮਨਜ਼ੂਰੀ ਜਾਂ ਲਾਇਸੈਂਸ ਮੌਜੂਦ ਨਹੀਂ ਸੀ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਅਤੇ 61 ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।

Illegal Drug De addiction Centre Exposed In Ladowal Case Registered Against Three Persons


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App