ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਸ਼ਹੀਦ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਉਸ ਸਮੇਂ ਸੰਗਤ ਦੀ ਆਮਦ ਘੱਟ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਗੁਰਦੁਆਰਾ ਕੰਪਲੈਕਸ ਵਿੱਚ ਲੱਗੇ ਸ਼ਮਿਆਨੇ, ਚਾਨਣੀਆਂ ਅਤੇ ਪੱਖਿਆਂ ਨੂੰ ਭਾਰੀ ਨੁਕਸਾਨ ਪਹੁੰਚਿਆ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਅਤੇ ਮੌਕੇ ‘ਤੇ ਮੌਜੂਦ ਸੰਗਤਾਂ ਨੇ ਤੁਰੰਤ ਪਾਣੀ ਅਤੇ ਅੱਗ ਬੁਝਾਉ ਜੰਤਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਜਦੋਂ ਤੱਕ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਗਿਆ, ਉਦੋਂ ਤੱਕ ਕੁਝ ਚਾਨਣੀਆਂ ਅਤੇ ਪੱਖੇ ਅੱਗ ਦੀ ਚਪੇਟ ਵਿੱਚ ਆ ਕੇ ਸੜ ਚੁੱਕੇ ਸਨ।
ਘਟਨਾ ਮਗਰੋਂ ਪ੍ਰਬੰਧਕਾਂ ਵੱਲੋਂ ਤੁਰੰਤ ਨੁਕਸਾਨੀ ਸਮੱਗਰੀ ਨੂੰ ਹਟਾ ਕੇ ਨਵੀਆਂ ਚਾਨਣੀਆਂ ਅਤੇ ਪੱਖੇ ਲਗਾ ਦਿੱਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਸੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਘਟਨਾ ਨਾ ਵਾਪਰੇ, ਇਸ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ। ਇੱਥੇ ਇਹ ਵੀ ਯਾਦ ਰਹੇ ਕਿ ਬੀਤੇ ਐਤਵਾਰ ਗੁਰਦੁਆਰਾ ਸਾਹਿਬ ਵਿੱਚ ਚੱਲ ਰਹੀ ਇਮਾਰਤ ਦੀ ਉਸਾਰੀ ਦੌਰਾਨ ਲੈਂਟਰ ਦੀ ਸ਼ਟਰਿੰਗ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਲੋਕ ਜ਼ਖਮੀ ਹੋਏ ਸਨ। ਇਸ ਹਫ਼ਤੇ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰਿਆ ਇਹ ਦੂਜਾ ਵੱਡਾ ਹਾਦਸਾ ਹੈ।
Second Accident In A Week Fire Due To Short Circuit In Gurdwara Shaheed Ganj Sahib Major Accident Averted
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)