ਲੁਧਿਆਣਾ ਦੇ ਢੋਲੇਵਾਲ ਇਲਾਕੇ ਵਿੱਚ ਬੁੱਧਵਾਰ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 56 ਸਾਲਾ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰਮਦ ਆਲਮ ਵਜੋਂ ਹੋਈ ਹੈ, ਜੋ ਗਿਆਸਪੁਰਾ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਕੰਗਣਵਾਲ ਸਥਿਤ ਇੱਕ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਸੀ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਮੁਹੰਮਦ ਆਲਮ ਹਰ ਰੋਜ਼ ਦੀ ਤਰ੍ਹਾਂ ਬੁੱਧਵਾਰ ਸਵੇਰੇ ਵੀ ਆਪਣੇ ਸਾਈਕਲ ‘ਤੇ ਫੈਕਟਰੀ ਦੇ ਦਫ਼ਤਰ ਲਈ ਨਿਕਲਿਆ ਸੀ। ਉਹ ਪਹਿਲਾਂ ਢੋਲੇਵਾਲ ਸਥਿਤ ਦਫ਼ਤਰ ਵਿੱਚ ਆਪਣੇ ਮਾਲਕ ਕੋਲੋਂ ਕੰਮ ਸੰਬੰਧੀ ਹਦਾਇਤਾਂ ਲੈਂਦਾ ਅਤੇ ਉਸ ਤੋਂ ਬਾਅਦ ਕੰਗਣਵਾਲ ਫੈਕਟਰੀ ਵਿੱਚ ਡਿਊਟੀ ਲਈ ਜਾਂਦਾ ਸੀ।
ਜਦੋਂ ਉਹ ਮਿਲਟਰੀ ਕੈਂਪ ਦੇ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੁਹੰਮਦ ਆਲਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਮਾਰਨ ਤੋਂ ਬਾਅਦ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਮਗਰੋਂ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਦਸਾਗ੍ਰਸਤ ਟਰਾਲੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟਰੈਕਟਰ-ਟਰਾਲੀ ‘ਤੇ ਕੋਈ ਨੰਬਰ ਪਲੇਟ ਨਹੀਂ ਸੀ ਅਤੇ ਨਾ ਹੀ ਮੌਕੇ ਤੋਂ ਵਾਹਨ ਨਾਲ ਸੰਬੰਧਿਤ ਕੋਈ ਦਸਤਾਵੇਜ਼ ਮਿਲੇ ਹਨ। ਇਸ ਕਾਰਨ ਪੁਲਿਸ ਹੁਣ ਟਰੈਕਟਰ ਅਤੇ ਉਸਦੇ ਚਾਲਕ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕਾ ਵਾਸੀਆਂ ਨੇ ਵੀ ਇਸ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪ੍ਰਸ਼ਾਸਨ ਤੋਂ ਬਿਨਾਂ ਨੰਬਰ ਅਤੇ ਗੈਰ ਕਾਨੂੰਨੀ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਚੌਂਕੀ ਸ਼ੇਰਪੁਰ ਦੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਚਾਲਕ ਦੀ ਪਛਾਣ ਕਰਕੇ ਉਸਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
A Sand filled Trolley Rammed Into A Cyclist In Dholewal Killing A Laborer On The Spot
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)