ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਅਤਿ-ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਮੁਖੀ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਵਰਚੁਅਲ ਨੰਬਰਾਂ ਰਾਹੀਂ ਸੰਪਰਕ ਬਣਾਈ ਰੱਖਦੇ ਸਨ ਅਤੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਂਦੇ ਸਨ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਡਰੋਨ ਰਾਹੀਂ ਮੰਗਵਾਏ ਗਏ ਹਥਿਆਰ ਅਤੇ ਨਸ਼ੀਲੇ ਪਦਾਰਥ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਗਰਮ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਂਦੇ ਸਨ। ਪੁਲਿਸ ਅਨੁਸਾਰ ਇਹ ਗਿਰੋਹ ਕਾਫ਼ੀ ਸਮੇਂ ਤੋਂ ਸਰਗਰਮ ਸੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਲੋਕਾਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਛੇਹਰਟਾ ਥਾਣੇ ਵਿੱਚ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਗਿਰੋਹ ਦੇ ਹੋਰ ਮੈਂਬਰਾਂ ਅਤੇ ਉਨ੍ਹਾਂ ਦੇ ਸਬੰਧਾਂ ਦੀ ਪੜਤਾਲ ਲਈ ਡੂੰਘਾਈ ਨਾਲ ਜਾਂਚ ਜਾਰੀ ਹੈ।
Arms Smuggling Ring Via Drones Exposed Amritsar Police Arrests Five Smugglers
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)